ਛੱਤਰਪਤੀ ਕਤਲ ਮਾਮਲਾ: ਹਾਈ ਕੋਰਟ ਤੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਾਹਤ, ਤਿੰਨ ਦੋਸ਼ੀਆਂ ਦੀ ਉਮਰ ਕੈਦ ਬਰਕਰਾਰ

07/03/2026 | Public Times Bureau | Panjab

ਬਹੁਚਰਚਿਤ ਪੱਤਰਕਾਰ ਹੱਤਿਆ ਮਾਮਲੇ ਵਿੱਚ ਵੱਡਾ ਮੋੜ ਆਇਆ ਹੈ। ਗੁਰਮੀਤ ਰਾਮ ਰਹੀਮ ਨੂੰ ਪੰਜਾਬ ਅਤੇ ਹਰਿਆਣਾ ਉਹ ਕੋਰਟ ਨੇ 24 ਸਾਲ ਪੁਰਾਣੇ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ, ਜਦਕਿ ਹੋਰ ਤਿੰਨ ਦੋਸ਼ੀਆਂ ਦੀ ਉਮਰ ਕੈਦ ਦੀ ਸਜ਼ਾ ਨੂੰ ਕਾਇਮ ਰੱਖਿਆ ਗਿਆ ਹੈ।
ਹਾਈ ਕੋਰਟ ਨੇ ਇਹ ਫੈਸਲਾ CBI ਦੀ ਵਿਸ਼ੇਸ਼ ਅਦਾਲਤ ਦੇ ਫੈਸਲੇ ਵਿਰੁੱਧ ਦਾਇਰ ਅਪੀਲਾਂ ‘ਤੇ ਸੁਣਵਾਈ ਤੋਂ ਬਾਅਦ ਸੁਣਾਇਆ। ਅਦਾਲਤ ਨੇ ਕਿਹਾ ਕਿ ਡੇਰਾ ਮੁਖੀ ਵਿਰੁੱਧ ਪੇਸ਼ ਕੀਤੇ ਸਬੂਤ ਅਪਰਾਧਿਕ ਸਾਜ਼ਿਸ਼ ਨੂੰ “ਸ਼ੱਕ ਤੋਂ ਪਰੇ” ਸਾਬਤ ਕਰਨ ਲਈ ਕਾਫ਼ੀ ਮਜ਼ਬੂਤ ਨਹੀਂ ਹਨ, ਇਸ ਲਈ ਉਨ੍ਹਾਂ ਨੂੰ ‘ਬੈਨਿਫਿਟ ਆਫ ਡਾਊਟ’ ਦੇ ਆਧਾਰ ‘ਤੇ ਬਰੀ ਕੀਤਾ ਗਿਆ ਹੈ।
ਹਾਲਾਂਕਿ ਅਦਾਲਤ ਨੇ ਮਾਮਲੇ ਦੇ ਹੋਰ ਤਿੰਨ ਦੋਸ਼ੀਆਂ—ਕੁਲਦੀਪ, ਨਿਰਮਲ ਅਤੇ ਕਿਸ਼ਨ ਲਾਲ—ਵਿਰੁੱਧ ਸਬੂਤਾਂ ਨੂੰ ਪੱਕਾ ਮੰਨਦਿਆਂ ਉਨ੍ਹਾਂ ਦੀ ਦੋਸ਼ਸਿੱਧੀ ਅਤੇ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ।
ਇਹ ਮਾਮਲਾ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਨਾਲ ਜੁੜਿਆ ਹੋਇਆ ਹੈ। ਛੱਤਰਪਤੀ ਨੇ ਆਪਣੇ ਅਖਬਾਰ ਵਿੱਚ ਡੇਰੇ ਨਾਲ ਸੰਬੰਧਿਤ ਕੁਝ ਗੰਭੀਰ ਦੋਸ਼ ਪ੍ਰਕਾਸ਼ਿਤ ਕੀਤੇ ਸਨ, ਜਿਸ ਤੋਂ ਬਾਅਦ ਸਾਲ 2002 ਵਿੱਚ ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਨੇ ਉਸ ਸਮੇਂ ਕਾਫ਼ੀ ਚਰਚਾ ਅਤੇ ਵਿਰੋਧ ਨੂੰ ਜਨਮ ਦਿੱਤਾ ਸੀ।
ਮਾਮਲੇ ਦੀ ਜਾਂਚ ਬਾਅਦ ਵਿੱਚ CBI ਨੂੰ ਸੌਂਪੀ ਗਈ ਸੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਲੰਬੀ ਸੁਣਵਾਈ ਤੋਂ ਬਾਅਦ ਡੇਰਾ ਮੁਖੀ ਸਮੇਤ ਹੋਰ ਦੋਸ਼ੀਆਂ ਨੂੰ ਦੋਸ਼ੀ ਕਰਾਰ ਦੇ ਕੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਿਸ ਵਿਰੁੱਧ ਹਾਈ ਕੋਰਟ ਵਿੱਚ ਅਪੀਲ ਕੀਤੀ ਗਈ ਸੀ।
ਹਾਈ ਕੋਰਟ ਨੇ ਰਿਕਾਰਡ ‘ਤੇ ਮੌਜੂਦ ਸਬੂਤਾਂ, ਗਵਾਹਾਂ ਦੇ ਬਿਆਨਾਂ ਅਤੇ ਪਰਿਸਥਿਤੀ ਜਨਤ ਤੱਥਾਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ।

Chhatrapati Murder Case High Court Grants Relief To Dera Chief Gurmeet Ram Rahim Life Imprisonment Of Three Accused Upheld


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App