ਪੰਜਾਬ ਦੇ ਵਿਕਾਸ ਨਾਲ ਹੀ ਭਾਰਤ ਬਣੇਗਾ ਵਿਸ਼ਵ ਗੁਰੂ: ਲੁਧਿਆਣਾ ‘ਚ ਉਦਯੋਗਪਤੀਆਂ ਨੂੰ ਸੰਬੋਧਨ ਕਰਦੇ CM ਭਗਵੰਤ ਮਾਨ ਇ

07/03/2026 | Public Times Bureau | Panjab

ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣਦਾ, ਤਦ ਤੱਕ India ਦਾ ਵਿਸ਼ਵ ਗੁਰੂ ਬਣਨਾ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਜ਼ਾਦੀ ਤੋਂ ਲੈ ਕੇ ਅੱਜ ਤੱਕ ਹਰ ਸੰਕਟ ਵੇਲੇ ਦੇਸ਼ ਲਈ ਅਗਵਾਈ ਕਰਕੇ ਆਪਣਾ ਮਹੱਤਵਪੂਰਨ ਯੋਗਦਾਨ ਦਿੱਤਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 24 ਸੈਕਟਰ ਕਮੇਟੀਆਂ ਤੋਂ ਸੁਝਾਅ ਲੈ ਕੇ ਉਹਨਾਂ ਦੇ ਲਗਭਗ 78 ਫੀਸਦੀ ਸੁਝਾਵਾਂ ਦੇ ਆਧਾਰ ‘ਤੇ ਨਵੀਂ ਇੰਡਸਟਰੀਅਲ ਪਾਲਿਸੀ ਤਿਆਰ ਕੀਤੀ ਗਈ ਹੈ, ਜੋ ਪੰਜਾਬ ਨੂੰ ਵਿਕਾਸ ਦੇ ਨਵੇਂ ਪੱਧਰ ‘ਤੇ ਲੈ ਜਾਣ ਵਿੱਚ ਮਦਦਗਾਰ ਸਾਬਤ ਹੋਵੇਗੀ।
ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 30 ਮਾਰਚ ਨੂੰ ਟਾਟਾ ਗਰੁੱਪ ਵੱਲੋਂ ਧਨਾਨਸੂ ਸਾਈਕਲ ਵੈਲੀ ਵਿੱਚ ਲਗਭਗ 3200 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਪਲਾਂਟ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦੋਰਾਹਾ ਨੇੜੇ ਵਰਧਮਾਨ ਸਪੈਸ਼ਲ ਸਟੀਲਸ ਵੱਲੋਂ ਜਪਾਨੀ ਕੰਪਨੀ ਦੇ ਸਹਿਯੋਗ ਨਾਲ ਨਵਾਂ ਉਦਯੋਗਿਕ ਪਲਾਂਟ ਵੀ ਸਥਾਪਿਤ ਕੀਤਾ ਜਾ ਰਿਹਾ ਹੈ।
ਮਾਨ ਨੇ ਕਿਹਾ ਕਿ ਉਦਯੋਗਪਤੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿੱਚ ਹੁਨਰਮੰਦ ਮਜ਼ਦੂਰ ਤਿਆਰ ਕਰਨ ਲਈ ਨਵੇਂ ਵਿਦਿਅਕ ਸੰਸਥਾਨ ਅਤੇ ਕਾਲਜ ਖੋਲ੍ਹੇ ਜਾਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਨਵੀਂ ਇੰਡਸਟਰੀਅਲ ਪਾਲਿਸੀ ਉਦਯੋਗਪਤੀਆਂ ਨੂੰ ਵੱਡੇ ਪੱਧਰ ‘ਤੇ ਲਾਭ ਦੇਵੇਗੀ ਅਤੇ ਜੇਕਰ ਇਸ ਵਿੱਚ ਕੋਈ ਕਮੀ ਰਹਿੰਦੀ ਹੈ ਤਾਂ ਸਮੇਂ ਦੇ ਨਾਲ ਉਸ ਵਿੱਚ ਸੁਧਾਰ ਵੀ ਕੀਤਾ ਜਾਵੇਗਾ।

India Will Become A World Guru Only With The Development Of Punjab Cm Bhagwant Mann Addressing Industrialists In Ludhiana


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App