ਖਮਾਣੋਂ ਨੇੜਲੇ ਪਿੰਡ ਲਾਘਾਂਪੁਰ ਵਿੱਚ ਇੱਕ ਦਿਲ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਆਵਾਰਾ ਕੁੱਤਿਆਂ ਦੇ ਝੁੰਡ ਨੇ ਤਿੰਨ ਸਾਲ ਦੀ ਮਾਸੂਮ ਬੱਚੀ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਬੱਚੀ ਦੀ ਪਛਾਣ ਮਨੀਸ਼ਾ ਕੁਮਾਰੀ ਵਜੋਂ ਹੋਈ ਹੈ।
ਬੱਚੀ ਦੇ ਪਿਤਾ ਛੋਟੂ ਰਾਮ ਅਨੁਸਾਰ ਉਹ ਪਿਛਲੇ ਤਿੰਨ-ਚਾਰ ਸਾਲਾਂ ਤੋਂ ਪਿੰਡ ਦੇ ਨੰਬਰਦਾਰ ਜਰਨੈਲ ਸਿੰਘ ਦੀ ਮੋਟਰ ‘ਤੇ ਰਹਿ ਰਹੇ ਹਨ। ਘਟਨਾ ਉਸ ਵੇਲੇ ਵਾਪਰੀ ਜਦੋਂ ਮਨੀਸ਼ਾ ਮੋਟਰ ਤੋਂ ਪਾਣੀ ਲੈਣ ਲਈ ਗਈ ਅਤੇ ਹੋਰ ਬੱਚਿਆਂ ਤੋਂ ਵਿਛੜ ਗਈ। ਇਸ ਦੌਰਾਨ ਕੁੱਤਿਆਂ ਦੇ ਝੁੰਡ ਨੇ ਉਸ ਨੂੰ ਘੇਰ ਲਿਆ ਅਤੇ ਬੇਰਹਿਮੀ ਨਾਲ ਨੋਚਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਥਾਨਕ ਆਗੂਆਂ—ਸਾਬਕਾ ਸੰਮਤੀ ਮੈਂਬਰ ਵਿਸ਼ਮਜੀਤ ਸਿੰਘ ਲਖਨਪੁਰ, ਸਾਬਕਾ ਸਰਪੰਚ ਹਰਭਜਨ ਸਿੰਘ ਗਰਚਾ ਅਤੇ ਕਿਸਾਨ ਆਗੂ ਲਖਬੀਰ ਸਿੰਘ—ਨੇ ਦੱਸਿਆ ਕਿ ਨਜ਼ਦੀਕੀ ਪਿੰਡ ਮੰਡੇਰ ਵਿੱਚ ਹੱਡਾ ਰੋੜੀ ਹੋਣ ਕਾਰਨ ਉੱਥੇ ਵੱਡੀ ਗਿਣਤੀ ਵਿੱਚ ਖੂੰਖਾਰ ਕੁੱਤੇ ਇਕੱਠੇ ਰਹਿੰਦੇ ਹਨ। ਇਹ ਕੁੱਤੇ ਅਕਸਰ ਰਾਹਗੀਰਾਂ, ਬਜ਼ੁਰਗਾਂ ਅਤੇ ਬੱਚਿਆਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਦੇ ਹਨ।
ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਦਰਦਨਾਕ ਘਟਨਾਵਾਂ ਨੂੰ ਰੋਕਿਆ ਜਾ ਸਕੇ।
Heartbreaking Incident Near Khamanon A Pack Of Stray Dogs Mauled And Killed A 3 year old Girl
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)