ਅੰਮ੍ਰਿਤਸਰ ਦੇ ਪਿੰਡ ਸੱਠਿਆਲਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

07/03/2026 | Public Times Bureau | Panjab

ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਹਲਕੇ ਤਹਿਤ ਪੈਂਦੇ ਪਿੰਡ ਸਠਿਆਲਾ ਵਿੱਚ ਸਥਿਤ ਗੁਰਦਵਾਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿੱਚ ਗੁਰੂ ਗਰੰਥ ਸਾਹਿਬ ਦੀ ਕਥਿਤ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਭਾਰੀ ਰੋਸ ਫੈਲ ਗਿਆ। ਸ਼ਨੀਚਰਵਾਰ ਸਵੇਰੇ ਗੁਰਦੁਆਰਾ ਕੰਪਲੈਕਸ ਦੇ ਬਾਹਰ ਅਤੇ ਆਲੇ-ਦੁਆਲੇ ਦੀਆਂ ਗਲੀਆਂ ਵਿੱਚ ਪਵਿੱਤਰ ਅੰਗ ਖਿਲਰੇ ਹੋਏ ਮਿਲਣ ਨਾਲ ਹੜਕੰਪ ਮਚ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ ਦੇ ਲੋਕ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਨੇੜੇ ਇਕੱਠੇ ਹੋ ਗਏ ਅਤੇ ਲੋਕਾਂ ਵਿੱਚ ਗਹਿਰਾ ਆਕਰੋਸ਼ ਦੇਖਣ ਨੂੰ ਮਿਲਿਆ। ਸਥਾਨਕ ਲੋਕਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਹਾਲਾਤ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।
ਮੌਕੇ ‘ਤੇ ਪਹੁੰਚੇ ਡੀਐਸਪੀ ਅਰੁਣ ਸ਼ਰਮਾ ਨੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇਗਾ।
ਮੁੱਢਲੀ ਜਾਂਚ ਅਨੁਸਾਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਕੰਪਲੈਕਸ ਵਿੱਚ ਦਾਖਲ ਹੋ ਕੇ ਤੋੜਭੰਨ ਕਰਨ ਦਾ ਖਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਗੁਰਦੁਆਰੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ ਤਾਰਾਂ ਵੀ ਕੱਟ ਦਿੱਤੀਆਂ ਸਨ ਤਾਂ ਜੋ ਪਛਾਣ ਤੋਂ ਬਚ ਸਕਣ। ਹਾਲਾਂਕਿ ਪੁਲਿਸ ਨੇ ਗੁਰਦੁਆਰਾ ਕੰਪਲੈਕਸ ਅਤੇ ਆਲੇ-ਦੁਆਲੇ ਲੱਗੇ ਹੋਰ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਨੁਸਾਰ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਸਾਰੇ ਸੰਭਾਵੀ ਸੁਰਾਗਾਂ ਦੇ ਆਧਾਰ ‘ਤੇ ਜਾਂਚ ਜਾਰੀ ਹੈ। ਸਥਾਨਕ ਲੋਕਾਂ ਤੋਂ ਪੁੱਛਗਿੱਛ ਦੇ ਨਾਲ-ਨਾਲ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਵੀ ਲਈ ਜਾ ਰਹੀ ਹੈ।

Sri Guru Granth Sahib Was Desecrated In Sathiala Village Of Amritsar Police Have Started An Investigation


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App