ਦਿੜ੍ਹਬਾ: ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ 2026 ਦਾ ਦਿੜ੍ਹਬਾ ਵਿੱਚ ਵਰਕਰਾਂ ਅਤੇ ਆਮ ਲੋਕਾਂ ਨੇ ਖੁਸ਼ੀ ਨਾਲ ਸਵਾਗਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਵੇਂ ਬਜਟ ਨੂੰ ਲੈ ਕੇ ਵਰਕਰਾਂ ਨੇ ਲੱਡੂ ਵੰਡ ਕੇ ਜਸ਼ਨ ਮਨਾਇਆ।
ਵਰਕਰਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਚੋਣਾਂ ਦੌਰਾਨ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਪੂਰਾ ਕਰਨ ਵੱਲ ਵੱਡੇ ਕਦਮ ਚੁੱਕੇ ਹਨ। ਖ਼ਾਸ ਕਰਕੇ ਔਰਤਾਂ ਨੂੰ ਮਾਸਿਕ ਆਰਥਿਕ ਸਹਾਇਤਾ ਦੇਣ ਦਾ ਐਲਾਨ ਕਈ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਾ ਹੈ।
ਬਜਟ ਅਨੁਸਾਰ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਐਸਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਿਜਲੀ ਦੇ ਪਰ ਯੂਨਿਟ ਰੇਟ ਘਟਾਉਣ ਅਤੇ ਕਿਸਾਨਾਂ ਲਈ ਮੁਫਤ ਬਿਜਲੀ ਜਾਰੀ ਰੱਖਣ ਦੇ ਫੈਸਲੇ ਦੀ ਵੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਗਈ।
ਸਰਪੰਚ ਰਵਿੰਦਰ ਸਿੰਘ ਮਾਨ, ਸਰਪੰਚ ਰਾਜ ਸਿੰਘ ਸਿੱਧੂ, ਸਰਪੰਚ ਅਮਨਦੀਪ ਕਾਕੂਵਾਲਾ, ਟਰੱਕ ਯੂਨੀਅਨ ਦੇ ਪ੍ਰਧਾਨ ਅਜੈ ਸਿੰਗਲਾ, ਕਿਸਾਨ ਵਿੰਗ ਦੇ ਪ੍ਰਧਾਨ ਪ੍ਰਗਟ ਸਿੰਘ ਕਲੇਰ, ਸ਼ਹਿਰੀ ਪ੍ਰਧਾਨ ਧਰਮਪਾਲ ਗਰਗ ਅਤੇ ਰਣਜੀਤ ਸਿੰਘ ਖੇਤਲਾ ਨੇ ਕਿਹਾ ਕਿ ਇਹ ਬਜਟ ਹਰ ਵਰਗ ਲਈ ਫਾਇਦੇਮੰਦ ਹੈ। ਉਨ੍ਹਾਂ ਕਿਹਾ ਕਿ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਬਜਟ ਵਧਾਉਣਾ ਅਤੇ ਸ਼ਹਿਰਾਂ ਦੇ ਵਿਕਾਸ ਲਈ ਫੰਡ ਵਿੱਚ ਵਾਧਾ ਕਰਨਾ ਵੀ ਸ਼ਲਾਘਾਯੋਗ ਕਦਮ ਹੈ।
ਉਨ੍ਹਾਂ ਦਾ ਮੰਨਣਾ ਹੈ ਕਿ ਇਸ ਨਾਲ ਸ਼ਹਿਰਾਂ ਵਿੱਚ ਰੁਕੇ ਹੋਏ ਵਿਕਾਸ ਕੰਮਾਂ ਨੂੰ ਤੇਜ਼ੀ ਮਿਲੇਗੀ ਅਤੇ ਲੋਕਾਂ ਨੂੰ ਸਿੱਧਾ ਲਾਭ ਪਹੁੰਚੇਗਾ। ਇਸ ਮੌਕੇ ਗੁਰਵਿੰਦਰ ਸਿੰਘ ਬਿੱਟੂ, ਦਰਸ਼ਨ ਸਿੰਘ, ਸਰਪੰਚ ਸੰਦੀਪ ਸਿੰਘ ਖੇਤਲਾ ਸਮੇਤ ਕਈ ਹੋਰ ਵਰਕਰ ਵੀ ਮੌਜੂਦ ਸਨ।





