ਲੁਧਿਆਣਾ ਸ਼ਹਿਰੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਇਸ ਨੂੰ ਰਾਜ ਦੇ ਇਤਿਹਾਸ ਦੇ ਸਭ ਤੋਂ ਖਰਾਬ ਬਜਟਾਂ ਵਿੱਚੋਂ ਇੱਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਇਹ ਬਜਟ ਨਿਰਾਸ਼ਾਜਨਕ ਅਤੇ ਭੁਲੇਖਾ ਪੈਦਾ ਕਰਨ ਵਾਲਾ ਹੈ।
ਦੀਵਾਨ ਨੇ ਦੋਸ਼ ਲਗਾਇਆ ਕਿ ਸਰਕਾਰ ਬਿਨਾਂ ਸਪੱਸ਼ਟ ਵਿਜ਼ਨ ਦੇ ਨੀਤੀਆਂ ਲਾਗੂ ਕਰ ਰਹੀ ਹੈ, ਜਿਸ ਨਾਲ ਰਾਜ ਦੀ ਆਰਥਿਕਤਾ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਹੀ ਸਰਕਾਰ ਦੀ ਵਿੱਤੀ ਸੋਚ ‘ਤੇ ਭਰੋਸਾ ਗੁਆ ਚੁੱਕੇ ਹਨ ਅਤੇ ਇਹ ਬਜਟ ਉਨ੍ਹਾਂ ਦੀ ਨਿਰਾਸ਼ਾ ਨੂੰ ਹੋਰ ਵਧਾਉਂਦਾ ਹੈ।
ਉਨ੍ਹਾਂ ਨੇ ‘ਬਦਲਾਅ’ ਦੇ ਨਾਅਰੇ ‘ਤੇ ਤਨਜ਼ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀ ਬਜਾਏ ਸੂਬੇ ਨੂੰ ਕੰਗਾਲ ਪੰਜਾਬ ਬਣਾਇਆ ਜਾ ਰਿਹਾ ਹੈ ਅਤੇ ਸਰਕਾਰ ਦੇ ਮਾੜੇ ਵਿੱਤੀ ਪ੍ਰਬੰਧਨ ਦਾ ਬੋਝ ਆਖ਼ਰਕਾਰ ਆਮ ਲੋਕਾਂ ‘ਤੇ ਹੀ ਪਵੇਗਾ।
pawan Diwan s Sharp Attack On Punjab Budget Said One Of The Worst Budgets In The History Of The State
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)