ਖਲਚੀਆਂ: ਬੀਤੀ ਰਾਤ ਖਲਚੀਆਂ ਇਲਾਕੇ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਪਿੰਡ ਚੀਮੇ ਬਾਠ ਵੱਲ ਜਾ ਰਹੀ ਇੱਕ ਐਲਟੋ ਕਾਰ ਡਰੇਨ ਦੇ ਪੁਲ ਤੋਂ ਹੇਠਾਂ ਜਾ ਡਿੱਗੀ। ਖੁਸ਼ਕਿਸਮਤੀ ਨਾਲ ਡਰੇਨ ਵਿੱਚ ਪਾਣੀ ਘੱਟ ਹੋਣ ਕਾਰਨ ਕਾਰ ਵਿੱਚ ਸਵਾਰ ਚਾਰੇ ਵਿਅਕਤੀ ਵਾਲ-ਵਾਲ ਬਚ ਗਏ।
ਘਟਨਾ ਦੀ ਜਾਣਕਾਰੀ ਮਿਲਣ ’ਤੇ ਪਿੰਡ ਅਤੇ ਇਲਾਕੇ ਦੇ ਲੋਕ ਮੌਕੇ ’ਤੇ ਪਹੁੰਚੇ ਅਤੇ ਕਾਰ ਸਵਾਰਾਂ ਨੂੰ ਬਾਹਰ ਕੱਢਿਆ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲ ਉੱਪਰ ਰੇਲਿੰਗ ਨਾ ਹੋਣ ’ਤੇ ਨਾਰਾਜ਼ਗੀ ਜਤਾਈ ਅਤੇ ਦੱਸਿਆ ਕਿ ਇੱਥੇ ਪਹਿਲਾਂ ਵੀ ਕਈ ਵਾਰ ਹਾਦਸੇ ਹੋ ਚੁੱਕੇ ਹਨ।
ਲੋਕਾਂ ਦਾ ਕਹਿਣਾ ਹੈ ਕਿ ਪੁਲ ਦੀ ਰੇਲਿੰਗ ਕਈ ਵਾਰ ਨਸ਼ੇੜੀ ਤੱਤਾਂ ਵੱਲੋਂ ਤੋੜ ਕੇ ਲੈ ਜਾਈ ਜਾਂਦੀ ਹੈ, ਜਿਸ ਕਾਰਨ ਇਹ ਜਗ੍ਹਾ ਹਾਦਸਿਆਂ ਲਈ ਖ਼ਤਰਨਾਕ ਬਣ ਗਈ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੁਲ ’ਤੇ ਮਜ਼ਬੂਤ ਮਟੀਰੀਅਲ ਨਾਲ ਮੋਟੀ ਐਂਗਲ ਰੇਲਿੰਗ ਲਗਾਈ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।
ਇਸ ਸਬੰਧੀ ਮਹਿਕਮੇ ਦੇ ਅਧਿਕਾਰੀ ਤਰਲੋਚਨ ਸਿੰਘ ਨੇ ਦੱਸਿਆ ਕਿ ਪਹਿਲਾਂ ਵੀ ਰੇਲਿੰਗ ਲਗਾਈ ਗਈ ਸੀ, ਪਰ ਚੋਰ ਰਾਤ ਸਮੇਂ ਐਂਗਲ ਕੱਟ ਕੇ ਲੈ ਗਏ ਸਨ। ਹੁਣ ਪੁਲ ਦੀ 27 ਫੁੱਟ ਚੌੜਾਈ ਦੀ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਜਲਦ ਹੀ ਨਵੀਂ ਰੇਲਿੰਗ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
Car Falls Off Bridge Near Khalchian Four Lives Saved Due To Water Receding
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)