ਪੰਜਾਬ ਪੁਲਿਸ ਦੇ ਜਲੰਧਰ ਦਿਹਾਤੀ ਜ਼ਿਲ੍ਹੇ ਵੱਲੋਂ ਨਸ਼ਿਆਂ ਖ਼ਿਲਾਫ਼ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡਾ ਕਾਸੋ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ 4 ਐਫਆਈਆਰ ਦਰਜ ਕਰਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਕਾਰਵਾਈ ਵਿੱਚ ਪੁਲਿਸ ਨੇ 74 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ।
ਇਹ ਮੁਹਿੰਮ ਹਰਵਿੰਦਰ ਸਿੰਘ ਵਿਰਕ (ਐਸ.ਐਸ.ਪੀ. ਜਲੰਧਰ ਦਿਹਾਤੀ) ਅਤੇ ਮੁਕੇਸ਼ ਕੁਮਾਰ (ਐਸ.ਪੀ. ਸਥਾਨਕ/ਤਫਤੀਸ਼) ਦੀ ਅਗਵਾਈ ਹੇਠ ਚਲਾਈ ਗਈ। ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲੈ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਸ ਆਪ੍ਰੇਸ਼ਨ ਦੀ ਨਿਗਰਾਨੀ ਡੀ.ਐਸ.ਪੀ. ਇੰਦਰਜੀਤ ਸਿੰਘ, ਡੀ.ਐਸ.ਪੀ. ਸੁਖਪਾਲ ਸਿੰਘ ਅਤੇ ਡੀ.ਐਸ.ਪੀ. ਓਂਕਾਰ ਸਿੰਘ ਵੱਲੋਂ ਕੀਤੀ ਗਈ। ਨਸ਼ਿਆਂ ਦੇ ਹੌਟਸਪੌਟ ਮੰਨੇ ਜਾਂਦੇ ਖੇਤਰਾਂ ਜਿਵੇਂ ਰਾਵਾਂ ਦੀ ਮਾਲਾ, ਮਹਿਤਪੁਰ ਅਤੇ ਧਰਮੇ ਦੀਆਂ ਛੰਨਾ ਵਿੱਚ ਵਿਸ਼ੇਸ਼ ਤਲਾਸ਼ੀ ਅਤੇ ਚੈਕਿੰਗ ਮੁਹਿੰਮ ਚਲਾਈ ਗਈ।
ਪੁਲਿਸ ਮੁਤਾਬਕ ਇਸ ਕਾਰਵਾਈ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਲਗਭਗ 300 ਪੁਲਿਸ ਕਰਮਚਾਰੀ ਵੱਖ-ਵੱਖ ਟੀਮਾਂ ਵਿੱਚ ਤਾਇਨਾਤ ਕੀਤੇ ਗਏ ਸਨ। ਕਾਰਵਾਈ ਦਾ ਮਕਸਦ ਨਸ਼ਿਆਂ ਦੀ ਤਸਕਰੀ ਅਤੇ ਵਿਕਰੀ ‘ਤੇ ਨਕੇਲ ਕੱਸਣ ਦੇ ਨਾਲ-ਨਾਲ ਨਸ਼ੇ ਦੀ ਲਤ ਵਿੱਚ ਫਸੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਮੁਹੱਈਆ ਕਰਵਾਉਣਾ ਵੀ ਹੈ।
ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਜਨਤਾ ਅਤੇ ਪੁਲਿਸ ਵਿਚਕਾਰ ਭਰੋਸਾ ਮਜ਼ਬੂਤ ਹੁੰਦਾ ਹੈ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤਾਕਤ ਮਿਲਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਆਉਣ ਵਾਲੇ ਸਮੇਂ ਵਿੱਚ ਵੀ ਨਸ਼ਿਆਂ ਦੇ ਕੋਹੜ ਨੂੰ ਰੋਕਣ ਲਈ ਇਸ ਤਰ੍ਹਾਂ ਦੇ ਅਭਿਆਨ ਲਗਾਤਾਰ ਜਾਰੀ ਰੱਖੇਗੀ।
Jalandhar Rural Police Conducts Caso Operation Under war On Drugs Campaign 5 Arrested
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)