ਮਲੋਟ ਵਿੱਚ ਅਵਾਰਾ ਕੁੱਤਿਆਂ ਦੀ ਦਹਿਸ਼ਤ ਕਈ ਦਿਨਾਂ ਤੋਂ ਜਾਰੀ ਹੈ, ਜਿਸ ਦੇ ਕਾਰਨ ਹਰ ਰੋਜ਼ ਨਵੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਪਰ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੇ ਪੁਖ਼ਤਾ ਕਦਮ ਨਹੀਂ ਚੁੱਕੇ ਜਾ ਰਹੇ। ਤਾਜਾ ਮਾਮਲਾ ਡੀ.ਏ.ਵੀ ਕਾਲਜ ਮਲੋਟ ਦੇ ਨਜ਼ਦੀਕ ਰਹਿਣ ਵਾਲੇ ਵਿਅਕਤੀ ਰਜਿੰਦਰ ਕੁਮਾਰ ਦਾ ਹੈ, ਜੋ ਬੀਤੇ ਦਿਨ ਢਾਬੇ ਤੋਂ ਕੁਝ ਸਮਾਨ ਲੈਣ ਗਏ ਸਨ। ਇਸ ਦੌਰਾਨ ਅਵਾਰਾ ਕੁੱਤਿਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦਾ ਸਾਰਾ ਮੂੰਹ ਨੋਚਿਆ ਗਿਆ।
ਹਮਲਾ ਬਹੁਤ ਭਿਆਨਕ ਸੀ, ਜਿਸ ਤੋਂ ਬਾਅਦ ਰਜਿੰਦਰ ਕੁਮਾਰ ਨੂੰ ਤੁਰੰਤ ਸਿਵਲ ਹਸਪਤਾਲ ਮਲੋਟ ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਭੇਜ ਦਿੱਤਾ ਗਿਆ। ਉਨ੍ਹਾਂ ਦੀ ਹਾਲਤ ਬਹੁਤ ਗੰਭੀਰ ਸੀ ਅਤੇ ਡਾਕਟਰਾਂ ਨੇ ਟਾਂਕੇ ਲਗਾਉਣ ਤੋਂ ਵੀ ਇਨਕਾਰ ਕਰ ਦਿੱਤਾ।
ਰਜਿੰਦਰ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਅਵਾਰਾ ਕੁੱਤਿਆਂ 'ਤੇ ਕੰਟਰੋਲ ਕਰਨ ਦੀ ਬੇਨਤੀ ਕੀਤੀ ਹੈ ਅਤੇ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਵੀ ਇਸ ਸਮੱਸਿਆ ਦਾ ਜਲਦ ਹੱਲ ਕਰਨ ਦੀ ਅਪੀਲ ਕੀਤੀ ਹੈ।
Stray Dog terror Continues In Malout Man s Face Slashed In Attack Family Demands Action From Administration
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)