ਗ੍ਰਹਿ ਮੰਤਰਾਲੇ ਨੇ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੋਮਵਾਰ ਨੂੰ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਹਿਰਾਸਤ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦਾ ਫੈਸਲਾ ਲਿਆ ਹੈ। ਇਸ ਫੈਸਲੇ ਦੇ ਨਾਲ ਹੀ, ਸੋਨਮ ਵਾਂਗਚੁਕ ਜੋਧਪੁਰ ਜੇਲ੍ਹ ਤੋਂ ਜਲਦ ਰਿਹਾਅ ਹੋਣਗੇ।
ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸਰਕਾਰ ਲੱਦਾਖ ਵਿੱਚ ਸ਼ਾਂਤੀ ਅਤੇ ਸਥਿਰਤਾ ਬਨਾਈ ਰੱਖਣ ਲਈ ਵਚਨਬੱਧ ਹੈ ਅਤੇ ਹਰ ਪੱਖ ਨਾਲ ਰਚਨਾਤਮਕ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਚਾਹੁੰਦੀ ਹੈ। ਉਨ੍ਹਾਂ ਦਾ ਇਹ ਫੈਸਲਾ ਇਸ ਉਦੇਸ਼ ਨੂੰ ਅੱਗੇ ਵਧਾਉਣ ਲਈ ਲਿਆ ਗਿਆ ਹੈ।
ਪਿਛਲੇ ਸਾਲ, ਲੱਦਾਖ ਖੇਤਰ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੇ ਦੌਰਾਨ, ਸੋਨਮ ਵਾਂਗਚੁਕ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਨੈਸ਼ਨਲ ਸਕਿਓਰਿਟੀ ਐਕਟ (NSA) ਦੇ ਤਹਿਤ ਰਾਜਸਥਾਨ ਦੀ ਜੋਧਪੁਰ ਜੇਲ੍ਹ ਭੇਜਿਆ ਗਿਆ ਸੀ। ਸਰਕਾਰ ਦਾ ਕਹਿਣਾ ਸੀ ਕਿ ਪ੍ਰਦਰਸ਼ਨਾਂ ਤੋਂ ਬਾਅਦ ਜਨਤਕ ਵਿਵਸਥਾ ਬਣਾਈ ਰੱਖਣ ਲਈ ਉਸਨੂੰ ਹਿਰਾਸਤ ਵਿੱਚ ਰੱਖਣਾ ਜ਼ਰੂਰੀ ਸੀ।
ਹੁਣ, ਗ੍ਰਹਿ ਮੰਤਰਾਲੇ ਨੇ ਇਸ ਫੈਸਲੇ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ ਲੱਦਾਖ ਵਿੱਚ ਸਾਂਝੇ ਮੰਚਾਂ ਤੇ ਗੱਲਬਾਤ ਨੂੰ ਜ਼ਿਆਦਾ ਪ੍ਰੋਤਸਾਹਿਤ ਕਰਨ ਅਤੇ ਖੇਤਰ ਵਿੱਚ ਸੁਖ-ਚੈਨ ਨੂੰ ਬਣਾਈ ਰੱਖਣ ਲਈ ਸੋਨਮ ਵਾਂਗਚੁਕ ਦੀ ਹਿਰਾਸਤ ਰੱਦ ਕੀਤੀ ਗਈ ਹੈ।
Big News Sonam Wangchuk s Detention Cancelled Will Be Released From Jodhpur Jail Soon
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)