ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਚੁਰਾਹ ਸਥਿਤ ਇੱਕ ਸਰਕਾਰੀ ਸਕੂਲ ਵਿੱਚ ਇੱਕ ਅਧਿਆਪਕ 'ਤੇ ਨੌਵੀਂ ਜਮਾਤ ਦੀ ਵਿਦਿਆਰਥਣ ਨਾਲ ਛੇੜਛਾੜ ਕਰਨ ਦਾ ਦੋਸ਼ ਲੱਗਾ ਹੈ। ਪਿਛਲੇ ਹਫਤੇ ਸਕੂਲ ਦੇ ਪ੍ਰਿੰਸੀਪਲ ਵੱਲੋਂ ਪੁਲਿਸ ਚੌਕੀ ਨਕਰੋੜ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਅਧਿਆਪਕ ਨੇ ਵਿਦਿਆਰਥਣ ਨੂੰ ਗਲਤ ਤਰੀਕੇ ਨਾਲ ਛੂਹਿਆ (Bad Touch)।
ਵਿਦਿਆਰਥਣ ਨੇ ਘਟਨਾ ਦੀ ਜਾਣਕਾਰੀ ਆਪਣੇ ਪਿਤਾ ਨੂੰ ਦਿੱਤੀ, ਜਿਸਦੇ ਬਾਅਦ ਉਹਨਾਂ ਨੇ ਸਕੂਲ ਪ੍ਰਿੰਸੀਪਲ ਅਤੇ ਜਿਨਸੀ ਸ਼ੋਸ਼ਣ ਵਿਰੋਧੀ ਕਮੇਟੀ ਨੂੰ ਮੋਬਾਈਲ ਫ਼ੋਨ ਰਾਹੀਂ ਸੂਚਿਤ ਕੀਤਾ। ਇਨ੍ਹਾਂ ਮੁੱਖ ਅਧਿਕਾਰੀਆਂ ਨੂੰ ਸੂਚਨਾ ਮਿਲਦੇ ਹੀ ਸਿੱਖਿਆ ਵਿਭਾਗ ਨੇ ਪੁਲਿਸ ਨੂੰ ਤੁਰੰਤ ਐਫ.ਆਈ.ਆਰ. ਦਰਜ ਕਰਨ ਦੇ ਆਦੇਸ਼ ਦਿੱਤੇ।
ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਅਧਿਆਪਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਵਿਦਿਆਰਥਣ ਅਤੇ ਹੋਰ ਗਵਾਹਾਂ ਦੇ ਬਿਆਨ ਦਰਜ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਮਾਪਿਆਂ ਅਤੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਉਨ੍ਹਾਂ ਨੇ ਅਧਿਆਪਕ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਹੈ।
Himachal Pradesh Police Investigation Into Teacher s Heinous Act In Government School Molestation Of Student Continues
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)