ਕਟਕ ਦੇ ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ, 10 ਮਰੀਜ਼ਾਂ ਦੀ ਮੌਤ; ਓਡੀਸ਼ਾ ਦੇ ਮੁੱਖ ਮੰਤਰੀ ਨੇ ਘਟਨਾ ਦਾ ਲਿਆ ਜਾਇਜ਼ਾ

16/03/2026 | Public Times Bureau | Panjab

ਓਡੀਸ਼ਾ ਦੇ ਕਟਕ ਵਿੱਚ ਸਥਿਤ ਐੱਸ.ਸੀ.ਬੀ. ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਤੜਕੇ ਲੱਗੀ ਭਿਆਨਕ ਅੱਗ ਨੇ ਵੱਡਾ ਹਾਦਸਾ ਕਰ ਦਿੱਤਾ। ਇਸ ਘਟਨਾ ਵਿੱਚ ਘੱਟੋ-ਘੱਟ 10 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੇ ਇੱਕ ਵਾਰਡ ਵਿੱਚ ਉਸ ਵੇਲੇ ਲੱਗੀ ਜਦੋਂ ਜ਼ਿਆਦਾਤਰ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਰਾਤ ਨੂੰ ਸੌਂ ਰਹੇ ਸਨ। ਅਚਾਨਕ ਅੱਗ ਅਤੇ ਧੂੰਏਂ ਦੇ ਫੈਲਣ ਨਾਲ ਹਸਪਤਾਲ ਵਿੱਚ ਹੜਕੰਪ ਮਚ ਗਿਆ ਅਤੇ ਲੋਕਾਂ ਵਿੱਚ ਅਫਰਾਤਫਰੀ ਫੈਲ ਗਈ।
ਹਸਪਤਾਲ ਦੇ ਕਰਮਚਾਰੀਆਂ ਨੇ ਤੁਰੰਤ ਮਰੀਜ਼ਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਲਈ ਬਚਾਅ ਕਾਰਜ ਸ਼ੁਰੂ ਕੀਤਾ ਗਿਆ।
ਟ੍ਰਾਮਾ ਕੇਅਰ ਸੈਂਟਰ ਵਿੱਚ ਉਸ ਸਮੇਂ 23 ਮਰੀਜ਼ ਦਾਖਲ ਸਨ। ਧੂੰਏਂ ਅਤੇ ਹੜਬੜਾਹਟ ਕਾਰਨ ਮਰੀਜ਼ਾਂ ਨੂੰ ਦੂਜੇ ਵਾਰਡਾਂ ਵਿੱਚ ਸ਼ਿਫਟ ਕੀਤਾ ਗਿਆ, ਪਰ ਇਸ ਦੌਰਾਨ 10 ਮਰੀਜ਼ਾਂ ਦੀ ਜਾਨ ਚਲੀ ਗਈ। ਬਾਕੀ ਮਰੀਜ਼ਾਂ ਨੂੰ ਨਿਊ ਮੈਡੀਸਿਨ ਆਈ.ਸੀ.ਯੂ. ਸਮੇਤ ਹੋਰ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਹਸਪਤਾਲ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 25 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਅਤੇ ਪੂਰੇ ਮਾਮਲੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ।
ਅੱਗ ਲੱਗਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ। ਪ੍ਰਸ਼ਾਸਨ ਨੇ ਕਿਹਾ ਹੈ ਕਿ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਹ ਹਾਦਸਾ ਸ਼ਾਰਟ ਸਰਕਟ ਕਾਰਨ ਹੋਇਆ ਜਾਂ ਕਿਸੇ ਤਰ੍ਹਾਂ ਦੀ ਲਾਪਰਵਾਹੀ ਕਾਰਨ। ਜੇਕਰ ਕਿਸੇ ਦੀ ਗਲਤੀ ਸਾਹਮਣੇ ਆਈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

Fire Breaks Out In Cuttack Government Hospital 10 Patients Die Odisha Cm Takes Stock Of The Incident


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App