ਡੇਰਾਬੱਸੀ ਅਦਾਲਤ ਦਾ ਵੱਡਾ ਫ਼ੈਸਲਾ: ਚੈੱਕ ਬਾਊਂਸ ਕੇਸ ’ਚ ਸ਼ਾਹਬਾਜ਼ ਸੋਹੀ ਸਮੇਤ ਤਿੰਨ ਦੋਸ਼ੀ ਕਰਾਰ, 2-2 ਸਾਲ ਕੈਦ

17/03/2026 | Public Times Bureau | Panjab

ਡੇਰਾਬੱਸੀ ਦੀ ਅਦਾਲਤ ਨੇ ਕਰੋੜਾਂ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਸਮੇਤ ਤਿੰਨ ਜਣਿਆਂ ਨੂੰ ਦੋਸ਼ੀ ਕਰਾਰ ਦਿੰਦਿਆਂ 2-2 ਸਾਲ ਦੀ ਕੈਦ ਅਤੇ 10-10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਫ਼ੈਸਲੇ ਮਗਰੋਂ ਤਿੰਨਾਂ ਨੇ ਮੌਕੇ ’ਤੇ ਜ਼ਮਾਨਤ ਰਾਸ਼ੀ ਭਰ ਕੇ ਜ਼ਮਾਨਤ ਹਾਸਲ ਕਰ ਲਈ।
ਕਰੀਬ 7 ਸਾਲ ਚੱਲੇ ਇਸ ਕੇਸ ਦੀ ਸੁਣਵਾਈ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਪ੍ਰਨੀਤ ਕੌਰ ਵੱਲੋਂ ਕੀਤੀ ਗਈ। ਇਹ ਮਾਮਲਾ 2018 ਵਿੱਚ ਜ਼ੀਰਕਪੁਰ ਦੇ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਭਰਾ ਕਮਲਜੀਤ ਸਿੰਘ ਵੱਲੋਂ ਦਰਜ ਕਰਵਾਇਆ ਗਿਆ ਸੀ।
ਸ਼ਿਕਾਇਤ ਅਨੁਸਾਰ, ‘ਮੈਸਰਜ਼ ਪਲੈਟੀਨਮ ਸਮਾਰਟ ਬਿਲਡਕੋਨ’ ਦੇ ਪਾਰਟਨਰ ਸ਼ਾਹਬਾਜ਼ ਸਿੰਘ ਸੋਹੀ, ਜਤਿੰਦਰ ਸਿੰਘ ਅਤੇ ਨਛੱਤਰ ਸਿੰਘ ਨੇ ਰਾਜਪੁਰਾ ਵਿੱਚ ‘ਸਿਲਵਰ ਸਿਟੀ’ ਪ੍ਰੋਜੈਕਟ ਅਧੀਨ ਕਰੋੜਾਂ ਰੁਪਏ ਦੇ ਪਲਾਟਾਂ ਦਾ ਸੌਦਾ ਕੀਤਾ ਸੀ। ਸੌਦਾ ਪੂਰਾ ਨਾ ਹੋਣ ਕਾਰਨ ਸਮਝੌਤੇ ਤਹਿਤ ਸਾਢੇ 3 ਕਰੋੜ ਰੁਪਏ ਦਾ ਚੈੱਕ ਦਿੱਤਾ ਗਿਆ, ਜੋ ਬਾਊਂਸ ਹੋ ਗਿਆ ਸੀ।

Dera Bassi Court s Big Decision Three Including Shahbaz Sohi Convicted In Cheque Bounce Case Sentenced To 2 Years Imprisonment Each


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App