ਫਿਲੌਰ-ਨਵਾਂਸ਼ਹਿਰ ਰੋਡ ’ਤੇ ਪਿੰਡ ਇੰਦਰਾ ਕਲੋਨੀ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਂ ਦੀ ਮੌਤ ਹੋ ਗਈ, ਜਦਕਿ ਉਸਦਾ ਪੁੱਤਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਿਆ।
ਮ੍ਰਿਤਕ ਦੀ ਪਛਾਣ ਸਵਰਨੋ ਵਜੋਂ ਹੋਈ ਹੈ, ਜਦਕਿ ਉਸਦਾ ਪੁੱਤਰ ਕਰਨਵੀਰ ਗੰਭੀਰ ਹਾਲਤ ਵਿੱਚ ਇਲਾਜ ਅਧੀਨ ਹੈ। ਦੋਵੇਂ ਸੇਲਕੀਆਣਾ (ਜਲੰਧਰ) ਦੇ ਰਹਿਣ ਵਾਲੇ ਸਨ ਅਤੇ ਮੋਟਰਸਾਈਕਲ ’ਤੇ ਫਿਲੌਰ ਵੱਲ ਜਾ ਰਹੇ ਸਨ।
ਘਟਨਾ ਦੀ ਸੂਚਨਾ ਮਿਲਦੇ ਹੀ 112 ਟੀਮ ਮੌਕੇ ’ਤੇ ਪਹੁੰਚੀ। ਟੀਮ ਦੇ ਇੰਚਾਰਜ ਥਾਣੇਦਾਰ ਲਖਵਿੰਦਰ ਸਿੰਘ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਪਰਿਵਾਰਿਕ ਮੈਂਬਰਾਂ ਨੂੰ ਜਾਣਕਾਰੀ ਦੇ ਦਿੱਤੀ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Tragic Accident Near Phillaur Motorcycle Hits Tree Mother Dies Son Seriously Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)