ਚੰਡੀਗੜ੍ਹ ਵਿੱਚ ਦਿਨ ਦਿਹਾੜੇ ਜਿਮ ਤੋਂ ਵਾਪਿਸ ਘਰ ਆ ਰਹੇ ਨੌਜਵਾਨ ਤੇ ਚਲੀਆਂ ਤਾਬੜਤੋੜ ਗੋਲੀਆਂ, ਮੌਤ

18/03/2026 | Public Times Bureau | Panjab

ਚੰਡੀਗੜ੍ਹ ਵਿੱਚ ਅਪਰਾਧ ਦਾ ਖ਼ੌਫ਼ ਇੱਕ ਵਾਰ ਫਿਰ ਸਾਹਮਣੇ ਆਇਆ ਜਦੋਂ ਪ੍ਰੈੱਸ ਲਾਈਟ ਪੁਆਇੰਟ ਨੇੜੇ ਬਾਈਕ ਸਵਾਰ ਅਣਪਛਾਤੇ ਹਮਲਾਵਰਾਂ ਨੇ ਕਾਰ ਵਿੱਚ ਜਾ ਰਹੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮੁੱਢਲੀ ਜਾਣਕਾਰੀ ਮੁਤਾਬਕ, ਮ੍ਰਿਤਕ ਜਿਮ ਤੋਂ ਘਰ ਵਾਪਸ ਆ ਰਿਹਾ ਸੀ ਕਿ ਇਸ ਦੌਰਾਨ ਹਮਲਾਵਰਾਂ ਨੇ ਉਸ ਦਾ ਪਿੱਛਾ ਕਰਦੇ ਹੋਏ ਉਸ ’ਤੇ ਲਗਭਗ ਨੌਂ ਗੋਲੀਆਂ ਚਲਾ ਦਿੱਤੀਆਂ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।

ਵਾਰਦਾਤ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਣ ’ਤੇ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਵੱਲੋਂ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਫਿਲਹਾਲ ਮ੍ਰਿਤਕ ਦੀ ਪਛਾਣ ਅਤੇ ਹੱਤਿਆ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਕੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।

A Young Man Returning Home From The Gym In Broad Daylight Was Shot Dead In Chandigarh


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App