ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਵਿਦਿਆਰਥੀਆਂ ਦਾ ਹੰਗਾਮਾ: ਗੇਟ ਬੰਦ ਕਰਕੇ ਪ੍ਰਸ਼ਾਸਨ ਖ਼ਿਲਾਫ਼ ਮੋਰਚਾ

18/03/2026 | Public Times Bureau | Panjab

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਬੁੱਧਵਾਰ ਸਵੇਰੇ ਵਿਦਿਆਰਥੀਆਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਵਰਸਿਟੀ ਦੇ ਮੁੱਖ ਗੇਟ ਬੰਦ ਕਰ ਦਿੱਤੇ ਗਏ, ਜਿਸ ਕਾਰਨ ਮੁਲਾਜ਼ਮਾਂ ਅਤੇ ਹੋਰ ਵਿਦਿਆਰਥੀਆਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ।

ਇਹ ਪ੍ਰਦਰਸ਼ਨ ਸਟੂਡੈਂਟ ਆਰਗਨਾਈਜ਼ੇਸ਼ਨ ਆਫ ਇੰਡੀਆ ਦੇ ਬੈਨਰ ਹੇਠ ਕੀਤਾ ਗਿਆ। ਵਿਦਿਆਰਥੀ ਆਗੂਆਂ ਨੇ ਦੋਸ਼ ਲਗਾਇਆ ਕਿ ਯੂਨੀਵਰਸਿਟੀ ਦੀਆਂ ਕੰਟੀਨਾਂ ਵਿੱਚ ਬਿਨਾਂ ਕਿਸੇ ਅਗਾਉਂ ਸੂਚਨਾ ਦੇ ਖਾਣ-ਪੀਣ ਦੀਆਂ ਚੀਜ਼ਾਂ ਦੇ ਰੇਟ ਵਧਾ ਦਿੱਤੇ ਗਏ ਹਨ। ਕੈਂਪਸ ਵਿੱਚ ਮੌਜੂਦ 10 ਤੋਂ ਵੱਧ ਕੰਟੀਨਾਂ ਵਿੱਚੋਂ ਤਿੰਨ ਕੰਟੀਨਾਂ ਬੰਦ ਹਨ, ਜਦਕਿ ਚੱਲ ਰਹੀਆਂ ਕੰਟੀਨਾਂ ਵਿੱਚ ਮਹਿੰਗਾਈ ਨੇ ਵਿਦਿਆਰਥੀਆਂ ‘ਤੇ ਵਿੱਤੀ ਬੋਝ ਵਧਾ ਦਿੱਤਾ ਹੈ। ਵਿਦਿਆਰਥੀਆਂ ਨੇ ਇਸਨੂੰ ਸਿੱਧੀ ਤੌਰ ‘ਤੇ ਲੁੱਟ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਟੂਡੈਂਟ ਐਕਟੀਵਿਟੀ ਫੰਡ ਬਾਰੇ ਵੀ ਪਾਰਦਰਸ਼ਤਾ ਦੀ ਘਾਟ ‘ਤੇ ਸਵਾਲ ਉਠਾਏ।

ਇੱਕ ਹੋਰ ਮੁੱਦਾ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋ ਰਹੀ ਦੇਰੀ ਨਾਲ ਸੰਬੰਧਿਤ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਡਿਗਰੀਆਂ ਅਤੇ ਸਰਟੀਫਿਕੇਟ ਹਾਸਲ ਕਰਨ ਲਈ ਕਈ ਮਹੀਨੇ ਉਡੀਕ ਕਰਨੀ ਪੈਂਦੀ ਹੈ, ਜਿਸ ਨਾਲ ਉਨ੍ਹਾਂ ਦੇ ਭਵਿੱਖ ‘ਤੇ ਗੰਭੀਰ ਪ੍ਰਭਾਵ ਪੈਂਦਾ ਹੈ। ਵਿਦਿਆਰਥੀ ਆਗੂ ਕੁਸ਼ਲਦੀਪ ਸਿੰਘ ਨੇ ਦੱਸਿਆ ਕਿ ਇਹਨਾਂ ਸਮੱਸਿਆਵਾਂ ਬਾਰੇ ਕਈ ਵਾਰ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ, ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਕਾਰਨ ਮਜਬੂਰ ਹੋ ਕੇ ਵਿਦਿਆਰਥੀਆਂ ਨੂੰ ਰੋਸ ਪ੍ਰਦਰਸ਼ਨ ਕਰਨਾ ਪਿਆ।

Students Protest At Punjabi University Patiala Protest Against The Administration By Closing The Gate


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App