ਪਿੰਡ ਸ਼ਾਹਪੁਰ ਜਾਜਨ ਵਿੱਚ ਇੱਕ ਗੰਭੀਰ ਹਾਦਸਾ ਵਾਪਰਿਆ, ਜਿੱਥੇ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖ਼ਮੀ ਨੌਜਵਾਨ ਦੀ ਪਹਿਚਾਣ 22 ਸਾਲਾ ਸੁਖਰਾਜ ਸਿੰਘ ਕਾਕਾ ਵਜੋਂ ਹੋਈ ਹੈ, ਜੋ ਪਿੰਡ ਪੱਡਾ ਦੇ ਸਰਪੰਚ ਦਾ ਛੋਟਾ ਭਰਾ ਹੈ।
ਜਾਣਕਾਰੀ ਮੁਤਾਬਿਕ, ਸੁਖਰਾਜ ਸਿੰਘ ਕਾਕਾ ਆਪਣੇ ਪਿੰਡ ਪੱਡਾ ਤੋਂ ਕਿਸੇ ਕੰਮ ਲਈ ਪਿੰਡ ਸ਼ਾਹਪੁਰ ਜਾਜਨ ਗਿਆ ਸੀ, ਜਿੱਥੇ ਉੱਥੇ ਪਹਿਲਾਂ ਹੀ 4 ਅਣਪਛਾਤੇ ਨੌਜਵਾਨ ਉਡੀਕ ਰਹੇ ਸਨ। ਜਿਵੇਂ ਹੀ ਉਹ ਪਿੰਡ ਸ਼ਾਹਪੁਰ ਪਹੁੰਚਾ, ਉਨ੍ਹਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਸੁਖਰਾਜ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਫਤਿਹਗੜ੍ਹ ਚੂੜੀਆਂ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਘਟਨਾ ਦੀ ਸੁਣਕੇ ਬਟਾਲਾ ਦੇ ਐਸਐਸਪੀ ਡਾ. ਮਹਿਤਾਬ ਸਿੰਘ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰਨ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਮਾਮਲੇ ਵਿੱਚ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
Gunfire Erupted In Shahpur Jajan Village Of Dera Baba Nanak Sarpanch s Brother Seriously Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)