ੴ ਸਤਿਗੁਰ ਪ੍ਰਸਾਦਿ ਰਾਗੁ ਸੂਹੀ ਮਹਲਾ ੩ ਘਰੁ ੩ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ

29/03/2026 | Public Times Bureau | Panjab

ੴ ਸਤਿਗੁਰ ਪ੍ਰਸਾਦਿ ਰਾਗੁ ਸੂਹੀ ਮਹਲਾ ੩ ਘਰੁ ੩ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹ੍ਹਾਲੇ ॥੨


ਅਰਥ:- ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ। ਹੇ ਭਾਈ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ।1

Raag Soohee Third Mehl Third House The Dear Lord Protects His Humble Devotees Throughout The Ages He Has Protected Them


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App