ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਮਹਿਮਾ ਵਿੱਚ ਇੱਕ ਭੈਤਰੀਨ ਮਾਮਲਾ ਸਾਹਮਣੇ ਆਇਆ, ਜਿੱਥੇ ਤੇਜ਼ ਰਫ਼ਤਾਰ ਟ੍ਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਭਰਿਆਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਆਪਣੇ ਭਰਾ ਸ਼ਮਸ਼ੇਰ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ, ਪਿੰਡ ਬੁਰਜ ਮਹਿਮਾ ਦੇ ਨਿਵਾਸੀ ਟ੍ਰੈਕਟਰ-ਟਰਾਲੀ ਚਾਲਕ ਪਿੰਦਰ ਸਿੰਘ ਨੇ ਲਾਪਰਵਾਹੀ ਨਾਲ ਟ੍ਰੈਕਟਰ-ਟਰਾਲੀ ਨਾਲ ਉਹਨਾਂ ਦੀ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ।
ਹਾਦਸੇ ਦੇ ਨਤੀਜੇ ਵੱਜੋਂ ਦੋਵੇਂ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਸ਼ਮਸ਼ੇਰ ਸਿੰਘ ਦੀ ਮੌਤ ਹੋ ਗਈ।
ਪੁਲਿਸ ਨੇ ਮਸਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਪਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕਰ ਰਹੀ ਹੈ।
Bathinda Motorcycle Collides With Tractor trolley One Brother Dies Another Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)