ਪਵਨ ਦੀਵਾਨ ਦੀ ਅਗਵਾਈ ਹੇਠ ਪ੍ਰੋਫੈਸਰ ਕਲੋਨੀ ਵਿਖੇ ਹੋਈ ਮੀਟਿੰਗ

30/03/2026 | Public Times Bureau | Panjab

ਲੁਧਿਆਣਾ, 30 ਮਾਰਚ: ਜਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਸਥਾਨਕ ਪ੍ਰੋਫੈਸਰ ਕਲੋਨੀ, ਬਾੜੇਵਾਲ ਰੋਡ ਵਿਖੇ ਅਜੇ ਸ਼ਰਮਾ ਦੇ ਨਿਵਾਸ ਸਥਿਤ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਉਹਨਾਂ ਦੇ ਹੱਲ ਲਈ ਲੁੜਿੰਦੇ ਕਦਮ ਚੁੱਕਣ ਸਬੰਧੀ ਚਰਚਾ ਹੋਈ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ, ਪਵਨ ਦੀਵਾਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਉਲਟ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਨੇ ਕਿਹਾ ਕਿ ਕਾਨੂੰਨ ਅਤੇ ਵਿਵਸਥਾ ਸਭ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਆਏ ਦਿਨ ਹੋ ਰਹੀਆਂ ਅਪਰਾਧਿਕ ਵਾਰਦਾਤਾਂ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕਰ ਦਿੱਤਾ ਹੈ। ਇਸੇ ਤਰ੍ਹਾਂ, ਇਲਾਕੇ ਵਿੱਚ ਕਈ ਹੋਰ ਮੁਢਲੀਆਂ ਸੁਵਿਧਾਵਾਂ ਦੀ ਘਾਟ ਵਿੱਚ ਚਰਚਾ ਦਾ ਹਵਿਸ਼ਾ ਰਹੀ। ਲੋਕਾਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਆਵਿਆਂ ਤੋਂ ਜਮੀਨੀ ਹਾਲਾਤ ਉਲਟ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਅਸ਼ੋਕ ਕਪੂਰ ਪ੍ਰਧਾਨ ਪ੍ਰਾਚੀਨ ਸ਼ਿਵ ਮੰਦਿਰ ਅੱਗਰ ਨਗਰ, ਅਜੇ ਗੁਪਤਾ ਵਾਈਸ ਪ੍ਰਧਾਨ, ਚਰਨਜੀਤ ਸਿੰਘ, ਸ਼ਿਵ ਗੋਇਲ, ਕਨਿਸ਼, ਲਵਲੀ ਸਿੱਧੂ, ਪੁਲਕਿਤ ਚੌਧਰੀ ਵੀ ਮੌਜੂਦ ਰਹੇ।

Meeting Held At Professor Colony Under The Leadership Of Pawan Diwan


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App