ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਵਿੱਚ ਬੱਚਿਆਂ ਦੇ ਝਗੜੇ ਨੂੰ ਸੁਲਝਾਉਣ ਗਏ ਇਕ ਅਧਖੜ ਉਮਰ ਦੇ ਵਿਅਕਤੀ ਦੀ ਕਿਰਚ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਦੁਖਦਾਈ ਘਟਨਾ ਹਨੂੰਮਾਨ ਮੰਦਰ ਨੇੜੇ ਇੰਦਰਾ ਬਸਤੀ ਵਿੱਚ ਵਾਪਰੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਥਾਣਾ ਸਿਟੀ ਸੁਨਾਮ ਦੇ ਮੁੱਖ ਅਫਸਰ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਦਰਾ ਬਸਤੀ ਵਿੱਚ ਬੱਚਿਆਂ ਵਿਚਕਾਰ ਛੋਟੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜੋ ਥੋੜ੍ਹੀ ਦੇਰ ਵਿੱਚ ਹੀ ਪਰਿਵਾਰਕ ਟਕਰਾਅ ਵਿੱਚ ਤਬਦੀਲ ਹੋ ਗਿਆ। ਦੋਵਾਂ ਧਿਰਾਂ ਵਿਚਾਲੇ ਤਣਾਅ ਵਧਣ ’ਤੇ ਰੌਲਾ ਪੈ ਗਿਆ।
ਇਸ ਦੌਰਾਨ ਇਲਾਕੇ ਦੇ ਰਹਿਣ ਵਾਲੇ ਰਾਜ ਕੁਮਾਰ (50) ਆਪਣੇ ਭਤੀਜੇ ਬਲਿੰਦਰ ਕੁਮਾਰ ਨਾਲ ਮੌਕੇ ’ਤੇ ਪਹੁੰਚੇ ਤਾਂ ਜੋ ਦੋਵਾਂ ਪਾਸਿਆਂ ਨੂੰ ਸਮਝਾ ਕੇ ਮਾਮਲਾ ਠੰਡਾ ਕੀਤਾ ਜਾ ਸਕੇ। ਪਰ ਹਾਲਾਤ ਇਸ ਕਦਰ ਵਿਗੜ ਗਏ ਕਿ ਇਕ ਧਿਰ ਵੱਲੋਂ ਆਪਣੇ ਹੱਕ ਵਿੱਚ ਅੱਧੀ ਦਰਜਨ ਨੌਜਵਾਨਾਂ ਨੂੰ ਬੁਲਾ ਲਿਆ ਗਿਆ।
ਤਕਰਾਰ ਦੌਰਾਨ ਨੌਜਵਾਨਾਂ ਨੇ ਰਾਜ ਕੁਮਾਰ ’ਤੇ ਕਿਰਚ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਇਸ ਹਮਲੇ ਵਿੱਚ ਉਸ ਦਾ ਭਤੀਜਾ ਬਲਿੰਦਰ ਕੁਮਾਰ ਵੀ ਜਖਮੀ ਹੋਇਆ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ।
ਪੁਲਿਸ ਨੇ ਇਸ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੁਨਾਮ ਦੇ ਰਹਿਣ ਵਾਲੇ ਹੈਰੀ, ਸਾਵਨ, ਗੋਬਿੰਦ, ਅਮਨ, ਕਰਨ ਅਤੇ ਵਰੁਣ ਖ਼ਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Children s Dispute Turns Bloody Man Who Went To Mediate In Sunam Dies Of Murder
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)