ਲਾਰੈਂਸ ਬਿਸ਼ਨੋਈ ਗੈਂਗ ਨੇ ਅਮਰੀਕਾ ਵਿੱਚ ਭਾਨੂ ਰਾਣਾ ਦੀ ਕਤਲ ਕਰਕੇ ਦਹਿਸ਼ਤ ਫੈਲਾਈ

08/04/2026 | Public Times Bureau | Panjab

ਭਾਰਤ ਦੇ ਕੈਥਲ ਜ਼ਿਲ੍ਹੇ ਦੇ ਰਹਿਣ ਵਾਲੇ ਗੈਂਗਸਟਰ ਭਾਨੂ ਰਾਣਾ ਨੂੰ ਕੈਲੀਫੋਰਨੀਆ ਸਟੇਟ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ। ਮੌਕੇ ’ਤੇ ਹੀ ਭਾਨੂ ਰਾਣਾ ਦੀ ਮੌਤ ਹੋ ਗਈ। ਹਮਲੇ ਤੋਂ ਕੁਝ ਸਮੇਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਇੱਕ ਸੋਸ਼ਲ ਮੀਡੀਆ ਪੋਸਟ ਸਾਹਮਣੇ ਆਈ, ਜਿਸ ਵਿੱਚ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਮੰਨੀ।
ਪੋਸਟ ਵਿੱਚ ਦਾਅਵਾ ਕੀਤਾ ਗਿਆ ਕਿ ਭਾਨੂ ਰਾਣਾ ਉਨ੍ਹਾਂ ਦੇ ਵਿਰੋਧੀ ਬੰਬੀਹਾ ਗੈਂਗ ਦੀ ਮਦਦ ਕਰ ਰਿਹਾ ਸੀ ਅਤੇ ਗੈਂਗ ਦੇ ਰਸਤੇ ਵਿੱਚ ਰੋੜਾ ਬਣ ਰਿਹਾ ਸੀ। ਪੋਸਟ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜੋ ਵੀ ਸਾਡੇ ਖ਼ਿਲਾਫ਼ ਜਾਵੇਗਾ, ਉਸ ਨਾਲ ਇਹੀ ਹਾਲ ਹੋਵੇਗਾ।
ਜਾਣਕਾਰੀ ਮੁਤਾਬਕ, ਭਾਨੂ ਰਾਣਾ ਭਾਰਤ ਵਿੱਚ ਕਤਲ, ਫਿਰੌਤੀ ਅਤੇ ਹੋਰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਹ ਫਰਜ਼ੀ ਪਾਸਪੋਰਟ ਰਾਹੀਂ ਅਮਰੀਕਾ ਫਰਾਰ ਹੋ ਗਿਆ ਸੀ ਅਤੇ ਉੱਥੇ ਆਪਣੀਆਂ ਗਤੀਵਿਧੀਆਂ ਚਲਾ ਰਿਹਾ ਸੀ।
ਇਹ ਵਾਰਦਾਤ ਉਸ ਸਮੇਂ ਵਾਪਰੀ ਹੈ, ਜਦੋਂ ਭਾਰਤ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਨੈੱਟਵਰਕ ਨੂੰ ਤੋੜਨ ਲਈ ਅਮਰੀਕੀ ਅਤੇ ਕੈਨੇਡੀਅਨ ਏਜੰਸੀਆਂ ਨਾਲ ਤਾਲਮੇਲ ਕਰ ਰਿਹਾ ਹੈ। ਕੈਲੀਫੋਰਨੀਆ ਪੁਲਿਸ ਅਤੇ ਅਮਰੀਕੀ ਜਾਂਚ ਏਜੰਸੀਆਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਗੈਂਗ ਨੇ ਅਮਰੀਕਾ ਵਿੱਚ ਹਮਲਾ ਕਿਵੇਂ ਆਯੋਜਿਤ ਕੀਤਾ।

Lawrence Bishnoi Gang Spreads Terror In America By Killing Bhanu Rana


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App