ਸ. ਤਰਲੋਚਨ ਸਿੰਘ ਨੇ ਡਾ. ਅਰਵਿੰਦਰ ਸਿੰਘ ਭੱਲਾ ਦੀ ਪੁਸਤਕ 'ਦ ਮਿਰਰ ਆਫ ਆਵਰ ਏਜ' ਦਾ ਵਿਮੋਚਨ ਕੀਤਾ

09/04/2026 | Public Times Bureau | Panjab

ਗੁਰੂ ਨਾਨਕ ਖਾਲਸਾ ਕਾਲਜ, ਯਮੁਨਾ ਨਗਰ (ਹਰਿਆਣਾ) ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੁਆਰਾ ਲਿਖੀ ਪੁਸਤਕ ‘ਦ ਮਿਰਰ ਆਫ ਆਵਰ ਏਜ: ਰਿਫਲੈਕਸ਼ਨਜ਼ ਆਨ ਸੋਸਾਇਟੀ, ਕਲਚਰ ਐਂਡ ਪਾਲਿਟਿਕਸ’ ਦਾ ਅੱਜ ਸ. ਤਰਲੋਚਨ ਸਿੰਘ, ਸਾਬਕਾ ਚੇਅਰਮੈਨ, ਨੈਸ਼ਨਲ ਕਮਿਸ਼ਨ ਫਾਰ ਮਾਇਨੋਰਿਟੀਜ਼, ਭਾਰਤ ਸਰਕਾਰ ਵੱਲੋਂ ਵਿਮੋਚਨ ਕੀਤਾ ਗਿਆ। ਇਸ ਮੌਕੇ ਸ. ਤਰਲੋਚਨ ਸਿੰਘ ਨੇ ਪੁਸਤਕ ਦੀ ਸ਼ਲਾਘਾ ਕਰਦਿਆਂ ਇਸ ਨੂੰ ਇੱਕ ਮਹੱਤਵਪੂਰਨ ਬੌਧਿਕ ਯੋਗਦਾਨ ਕਰਾਰ ਦਿੱਤਾ, ਜੋ ਸਮਕਾਲੀ ਸਮਾਜਿਕ, ਸਭਿਆਚਾਰਕ ਅਤੇ ਰਾਜਨੀਤਿਕ ਪ੍ਰਸਥਿਤੀਆਂ ਨੂੰ ਗੰਭੀਰਤਾ ਨਾਲ ਸੰਬੋਧਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪੁਸਤਕ ਆਧੁਨਿਕ ਸਮਾਜ ਦੇ ਬਦਲਦੇ ਰੂਪ ਬਾਰੇ ਅਰਥਪੂਰਨ ਝਲਕ ਦਿੰਦੀ ਹੈ ਅਤੇ ਜਨਹਿਤ ਦੇ ਮਸਲਿਆਂ ਉੱਤੇ ਰਚਨਾਤਮਕ ਵਿਚਾਰ-ਵਟਾਂਦਰੇ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਡਾ. ਭੱਲਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਟਿਲ ਵਿਸ਼ਿਆਂ ਨੂੰ ਸਪੱਸ਼ਟ, ਸੰਤੁਲਿਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਹੈ।


ਪੁਸਤਕ ਬਾਰੇ ਗੱਲ ਕਰਦਿਆਂ ਡਾ. ਅਰਵਿੰਦਰ ਸਿੰਘ ਭੱਲਾ ਨੇ ਕਿਹਾ ਕਿ ਇਹ ਪੁਸਤਕ ਸਮਾਜ, ਸਭਿਆਚਾਰ ਅਤੇ ਰਾਜਨੀਤੀ ਨਾਲ ਸੰਬੰਧਿਤ ਸਮਕਾਲੀ ਮੁੱਦਿਆਂ ਉੱਤੇ ਵਿਚਾਰਸ਼ੀਲ ਲੇਖਾਂ ਦਾ ਸੰਗ੍ਰਹਿ ਹੈ। ਇਹ ਸਾਡੇ ਯੁੱਗ ਦੇ ਬਦਲਦੇ ਸਰੂਪ ਨੂੰ ਸਮਝਣ ਲਈ ਅਹਿਮ ਦਰਸ਼ਟੀ ਪ੍ਰਦਾਨ ਕਰਦੀ ਹੈ ਅਤੇ ਸਮਾਜ ਨੂੰ ਪ੍ਰਭਾਵਿਤ ਕਰਨ ਵਾਲੇ ਵਿਸ਼ਿਆਂ ਉੱਤੇ ਅਰਥਪੂਰਨ ਚਰਚਾ ਨੂੰ ਉਤਸ਼ਾਹਿਤ ਕਰਦੀ ਹੈ। ਉਹਨਾਂ ਕਿਹਾ ਕਿ ਇਸ ਪੁਸਤਕ ਦਾ ਮੁੱਖ ਉਦੇਸ਼ ਸਾਡੇ ਸਮੇਂ ਦੀਆਂ ਨੈਤਿਕ, ਸਭਿਆਚਾਰਕ ਅਤੇ ਰਾਜਨੀਤਿਕ ਚੁਣੌਤੀਆਂ ਉੱਤੇ ਗੰਭੀਰ ਚਿੰਤਨ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪੁਸਤਕ ਪਾਠਕਾਂ ਨੂੰ ਆਧੁਨਿਕ ਸਮਾਜ ਨੂੰ ਆਕਾਰ ਦੇ ਰਹੀਆਂ ਗਹਿਰੀਆਂ ਧਾਰਾਵਾਂ ਨੂੰ ਸਮਝਣ ਅਤੇ ਜ਼ਿੰਮੇਵਾਰ ਸੰਵਾਦ ਵੱਲ ਪ੍ਰੇਰਿਤ ਕਰਨ ਦਾ ਯਤਨ ਹੈ।

ਡਾ. ਭੱਲਾ ਨੇ ਦੱਸਿਆ ਕਿ ਇਸ ਪੁਸਤਕ ਦਾ ਮੁਖਬੰਧ ਡਾ. ਕਿਰਪਾਲ ਸਿੰਘ ਔਲਖ, ਸਾਬਕਾ ਵਾਈਸ ਚਾਂਸਲਰ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਲਿਖਿਆ ਗਿਆ ਹੈ, ਜਿਸ ਨਾਲ ਇਸ ਪੁਸਤਕ ਦੀ ਬੌਧਿਕ ਮਹੱਤਤਾ ਹੋਰ ਵਧ ਜਾਂਦੀ ਹੈ। ਇਸ ਮੌਕੇ ਡਾ. ਅਰਵਿੰਦਰ ਸਿੰਘ ਭੱਲਾ ਨੇ ਪੁਸਤਕ ਜਾਰੀ ਕਰਨ ਲਈ ਸ. ਤਰਲੋਚਨ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਗੁਰੂ ਨਾਨਕ ਖਾਲਸਾ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਰਣਦੀਪ ਸਿੰਘ ਜੌਹਰ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਸੰਪੂਰਨ ਸਹਿਯੋਗ ਅਤੇ ਮਾਰਗਦਰਸ਼ਨ ਸਦਕਾ ਹੀ ਇਹ ਪੁਸਤਕ ਪਾਠਕਾਂ ਤੱਕ ਪਹੁੰਚ ਸਕੀ ਹੈ।

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਡਾ. ਅਰਵਿੰਦਰ ਸਿੰਘ ਭੱਲਾ ਖੋਜ ਅਤੇ ਅਕਾਦਮਿਕ ਲੇਖਨ ਵਿੱਚ ਵੀ ਪੂਰੀ ਤਰ੍ਹਾਂ ਸਰਗਰਮ ਹਨ। ਹੁਣ ਤੱਕ ਉਹ 26 ਪੁਸਤਕਾਂ ਲਿਖ ਚੁੱਕੇ ਹਨ, ਉਹਨਾਂ ਦੇ 80 ਤੋਂ ਵੱਧ ਖੋਜ-ਪੱਤਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਜਰਨਲਾਂ ਵਿੱਚ ਪ੍ਰਕਾਸ਼ਿਤ ਕਰ ਚੁੱਕੇ ਹਨ ਅਤੇ ਉਨ੍ਹਾਂ ਦੇ 100 ਤੋਂ ਵੱਧ ਲੇਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਅਖ਼ਬਾਰਾਂ ਵਿੱਚ ਛਪ ਚੁੱਕੇ ਹਨ। ਇਸ ਤੋਂ ਇਲਾਵਾ, ਉਹ ਹੁਣ ਤੱਕ ਦੋ ਖੋਜ ਪ੍ਰਾਜੈਕਟ ਸਫਲਤਾਪੂਰਵਕ ਸਪੰਨ ਕਰ ਚੁੱਕੇ ਹਨ।‌

S Tarlochan Singh Released Dr Arvinder Singh Bhalla s Book the Mirror Of Our Age


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App