ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ,,,! ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਕਤਲ ਕੇਸ 'ਚ ਹੋਈ ਗ੍ਰਿਫਤਾਰੀ

10/04/2026 | Public Times Bureau | Panjab

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਵਿਚ ਹਿਰਾਸਤ ਵਿਚ ਲੈਣ ਤੋਂ ਬਾਅਦ ਹੁਣ ਪੰਜਾਬ ਲਿਆਂਦਾ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਸੋਸ਼ਲ ਮੀਡੀਆ ਤੇ ਗੰਦ ਪਾਉਣ ਵਾਲੀ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਹੈ।
ਬਠਿੰਡਾ ਪੁਲਿਸ ਦੀ ਇੱਕ ਟੀਮ ਮਹਿਰੋਂ ਨੂੰ ਯੂਏਈ ਅਧਿਕਾਰੀਆਂ ਤੋਂ ਹਿਰਾਸਤ ਵਿੱਚ ਲੈਣ ਤੋਂ ਬਾਅਦ ਭਾਰਤ ਲੈ ਆਈ ਹੈ । ਮਹਿਰੋਂ ਨੂੰ ਇਸ ਸਾਲ ਜਨਵਰੀ ਵਿੱਚ ਸ਼ਾਰਜਾਹ ਪੁਲਿਸ ਨੇ ਵੀਜ਼ਾ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਹਿਰਾਸਤ ਵਿੱਚ ਲਿਆ ਸੀ। ਦੇਸ਼ ਨਿਕਾਲੇ ਦੀ ਪ੍ਰਕਿਰਿਆ ਵਿੱਚ ਕੁਝ ਸਮਾਂ ਲੱਗਿਆ, ਜਿਸ ਕਾਰਨ ਉਸ ਨੂੰ ਪੰਜਾਬ ਲਿਆਉਣ ‘ਚ ਦੇਰੀ ਹੋਈ।
ਇਹ ਗੱਲ ਦੱਸਣਯੋਗ ਹੈ ਕਿ ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿਚ 11 ਜੂਨ 2025 ਨੂੰ ਕਮਲ ਕੌਰ ਭਾਬੀ ਦੀ ਮਿਲੀ ਲਾਸ਼ ਮਿਲੀ ਸੀ ਅਤੇ ਪੋਸਟਮਾਰਟਮ ਵਿਚ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਪੁਸ਼ਟੀ ਹੋਈ ਸੀ। ਉਸ ਦੇ ਕਤਲ ਦੇ ਇਲਜ਼ਾਮ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸ ਦੇ ਤਿੰਨ ਸਾਥੀਆਂ ‘ਤੇ ਲੱਗੇ ਸਨ। ਚਾਰਾਂ ਮੁਲਜ਼ਮਾਂ ਦਾ ਕਤਲ ਕੇਸ ‘ਚ ਨਾਂਅ ਆਉਣ ਤੋਂ ਬਾਅਦ ਪੁਲਿਸ ਨੇ ਮਹਿਰੋਂ ਦੇ ਤਿੰਨ ਸਾਥੀਆਂ ਜਸਪ੍ਰੀਤ ਸਿੰਘ, ਨਿਮਰਤਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ, ਜਦੋਂ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਦੇਸ਼ ਫ਼ਰਾਰ ਹੋ ਗਿਆ ਸੀ ਅਤੇ ਲੰਬੇ ਸਮੇਂ ਤੋਂ ਵਿਦੇਸ਼ (ਯੂ.ਏ.ਈ.) ‘ਚ ਹੀ ਰਹਿ ਰਿਹਾ ਸੀ।
ਜਦੋਂ ਲੰਬੇ ਸਮੇਂ ਤੱਕ ਉਸ ਦੀ ਗ੍ਰਿਫਤਾਰੀ ਨਾ ਹੋਈ ਤਾਂ 7 ਫਰਵਰੀ ਨੂੰ ਬਠਿੰਡਾ ਕੋਰਟ ਵਲੋਂ ਉਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ ਤੇ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਇੰਟਰਪੋਲ ਦੇ ਰਾਹੀਂ ਰੈਡ ਕਾਰਨਰ ਨੋਟਿਸ ਜਾਰੀ ਕਰਵਾਇਆ ਸੀ। ਜਿਸ ਤੋਂ ਬਾਅਦ ਹੁਣ ਉਸ ਨੂੰ ਯੂਏਈ ਤੋਂ ਗ੍ਰਿਫਤਾਰ ਕਰਕੇ ਪੰਜਾਬ ਲਿਆਂਦਾ ਗਿਆ ਹੈ

Amritpal Singh Mehron Arrested By Punjab Police Arrest Made In Kanchan Kumari Alias Kamal Bhabhi Murder Case


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App