ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਚੰਡੀਗੜ੍ਹ ਅਤੇ ਦੋਹਾਂ ਰਾਜਾਂ ਵਿੱਚ ਬਾਰ ਐਸੋਸੀਏਸ਼ਨਾਂ ਲਈ ਜਾਰੀ ਕੀਤੇ ਗਏ ਚੋਣ ਪ੍ਰੋਗਰਾਮ ਨੂੰ ਵਾਪਸ ਲੈ ਲਿਆ ਹੈ। ਇਹ ਫੈਸਲਾ ਬਾਰ ਕੌਂਸਲ ਆਫ ਇੰਡੀਆ ਵੱਲੋਂ ਭੇਜੀ ਗਈ ਚਿੱਠੀ ਦੇ ਬਾਅਦ ਲਿਆ ਗਿਆ, ਜਿਸ ਵਿੱਚ 5 ਅਪ੍ਰੈਲ ਨੂੰ ਜਾਰੀ ਕੀਤੇ ਗਏ ਪ੍ਰੋਗਰਾਮ 'ਤੇ ਮੁੜ ਵਿਚਾਰ ਕਰਨ ਦੀ ਸਿਫਾਰਸ਼ ਕੀਤੀ ਗਈ ਸੀ।

ਪਹਿਲਾਂ ਜਾਰੀ ਕੀਤੇ ਗਏ ਪ੍ਰੋਗਰਾਮ ਵਿੱਚ ਮਹਿਲਾ ਵਕੀਲਾਂ ਲਈ 30 ਫੀਸਦੀ ਰਾਖਵਾਂਕਰਨ ਅਤੇ ਨਿਯਮ 2015 ਦੇ ਤਹਿਤ ਚੋਣਾਂ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਬਾਰ ਐਸੋਸੀਏਸ਼ਨਾਂ ਦੇ ਇਤਰਾਜ਼ਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪ੍ਰੋਗਰਾਮ ਨੂੰ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ।