ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਅੱਡਾ ਬਿਆਸ ਪਿੰਡ ਵਿੱਚ ਸ਼ਾਮ ਦੇ ਸਮੇਂ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਪੈਦਲ ਜਾ ਰਹੇ ਪ੍ਰਵਾਸੀ ਵਿਅਕਤੀ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਏ.ਐੱਸ.ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਸਾਊਂਡ ਮੀਟਰ ਡਿਵਾਈਸ (MDT) ਰਾਹੀਂ 7:48 ਵਜੇ ਪ੍ਰਾਪਤ ਹੋਈ। ਸੂਚਨਾ ਮਿਲਦੇ ਹੀ ਐੱਸ.ਐੱਸ.ਐੱਫ. ਦੀ ਟੀਮ ਜਲਦ ਮੌਕੇ 'ਤੇ ਪਹੁੰਚ ਗਈ। ਜਾਂਚ ਦੇ ਦੌਰਾਨ ਪਤਾ ਲੱਗਾ ਕਿ ਮ੍ਰਿਤਕ ਦੀ ਪਛਾਣ ਰਵੀ ਸੈਣੀ (ਪੁੱਤਰ ਮੋਹਨ ਸੈਣੀ), ਵਾਸੀ ਮੁਜ਼ੱਫਰਪੁਰ (ਬਿਹਾਰ) ਵਜੋਂ ਹੋਈ ਹੈ।
ਹਾਦਸਾ ਇੰਨਾ ਜ਼ਬਰਦਸਤ ਸੀ ਕਿ ਰਵੀ ਸੈਣੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਵਾਹਨ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਐੱਸ.ਐੱਸ.ਐੱਫ. ਦੀ ਟੀਮ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰਦੇ ਹੋਏ ਮਾਮਲੇ ਨੂੰ ਅਗਲੇਰੀ ਜਾਂਚ ਲਈ ਪੁਲਿਸ ਚੌਂਕੀ ਅਲਾਵਲਪੁਰ ਦੇ ਇੰਚਾਰਜ ਐੱਸ.ਆਈ. ਰਵਿੰਦਰ ਸਿੰਘ ਦੇ ਹਵਾਲੇ ਕਰ ਦਿੱਤਾ। ਮ੍ਰਿਤਕ ਦੀ ਜੇਬ ਵਿੱਚੋਂ 2900 ਰੁਪਏ ਨਕਦ ਵੀ ਬਰਾਮਦ ਹੋਏ, ਜਿਨ੍ਹਾਂ ਨੂੰ ਪੁਲਿਸ ਚੌਂਕੀ ਅਲਾਵਲਪੁਰ ਦੇ ਐੱਸ.ਆਈ. ਰਵਿੰਦਰ ਸਿੰਘ ਦੇ ਹਵਾਲੇ ਕਰ ਦਿੱਤਾ ਗਿਆ।
ਅਲਾਵਲਪੁਰ ਪੁਲਿਸ ਵੀ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲ ਰਹੀ ਹੈ ਤਾਂ ਜੋ ਫ਼ਰਾਰ ਵਾਹਨ ਦੀ ਪਛਾਣ ਕੀਤੀ ਜਾ ਸਕੇ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
Terrible Road Accident On Jalandhar pathankot Highway Pedestrian Dies
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)