ਪਿੰਡਾਂ ਦੀ ਰੌਸ਼ਨੀ ਲਈ ਵੱਡਾ ਕਦਮ, ਤਿੰਨ ਲੱਖ ਸੋਲਰ ਸਟ੍ਰੀਟ ਲਾਈਟਾਂ ਲਗਾਉਣ ਦੀ ਸਰਕਾਰੀ ਯੋਜਨਾ ਨੂੰ ਮਨਜ਼ੂਰੀ

12/04/2026 | Public Times Bureau | Panjab

ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਦੇ ਵਿਕਾਸ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਵੱਡੀ ਯੋਜਨਾ ਨੂੰ ਹਰੀ ਝੰਡੀ ਦਿੱਤੀ ਹੈ। ਇਸ ਤਹਿਤ ਸੂਬੇ ਦੇ ਲਗਭਗ 13 ਹਜ਼ਾਰ ਪਿੰਡਾਂ ਵਿੱਚ ਤਿੰਨ ਲੱਖ ਸੋਲਰ ਸਟ੍ਰੀਟ ਲਾਈਟਾਂ ਲਗਾਈਆਂ ਜਾਣਗੀਆਂ। ਇਸ ਪ੍ਰੋਜੈਕਟ ਨੂੰ “ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ” ਦਾ ਨਾਮ ਦਿੱਤਾ ਗਿਆ ਹੈ।
ਜਲੰਧਰ ਦੇ ਸਰਕਟ ਹਾਊਸ ਵਿੱਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਉੱਤੇ ਕਰੀਬ 550 ਕਰੋੜ ਰੁਪਏ ਦਾ ਖਰਚਾ ਆਵੇਗਾ ਅਤੇ ਜਲਦੀ ਹੀ ਟੈਂਡਰ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਇਸ ਯੋਜਨਾ ਅਧੀਨ ਪਿੰਡਾਂ ਦੇ ਜਨਤਕ ਸਥਾਨਾਂ ਅਤੇ ਵੱਧ ਆਬਾਦੀ ਵਾਲੇ ਖੇਤਰਾਂ ਵਿੱਚ ਸੋਲਰ ਲਾਈਟਾਂ ਲਗਾਈਆਂ ਜਾਣਗੀਆਂ, ਜਿਸ ਨਾਲ ਰਾਤ ਸਮੇਂ ਰੌਸ਼ਨੀ ਦੀ ਸਹੂਲਤ ਵਧੇਗੀ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਨਾ ਸਿਰਫ਼ ਪਿੰਡਾਂ ਦੀਆਂ ਗਤੀਵਿਧੀਆਂ ਵਧਣਗੀਆਂ, ਸਗੋਂ ਅਪਰਾਧਿਕ ਘਟਨਾਵਾਂ ਵਿੱਚ ਵੀ ਕਮੀ ਆਵੇਗੀ ਅਤੇ ਖ਼ਾਸ ਕਰਕੇ ਔਰਤਾਂ ਦੀ ਸੁਰੱਖਿਆ ਵਿੱਚ ਸੁਧਾਰ ਹੋਵੇਗਾ।
ਯੋਜਨਾ ਦਾ ਕੰਮ ਜੂਨ ਮਹੀਨੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਅਕਤੂਬਰ ਤੱਕ ਇਸ ਨੂੰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸਦੇ ਨਾਲ ਹੀ ਚੰਡੀਗੜ੍ਹ ਵਿੱਚ ਇੱਕ ਕੇਂਦਰੀ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ, ਜਿੱਥੋਂ ਪੂਰੇ ਪ੍ਰੋਜੈਕਟ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਲਈ ਵੱਖਰੀ ਹੈਲਪਲਾਈਨ ਵੀ ਚਲਾਈ ਜਾਵੇਗੀ।
ਅਧਿਕਾਰੀਆਂ ਅਨੁਸਾਰ ਠੇਕਾ ਕੰਪਨੀ ਨੂੰ ਇਨ੍ਹਾਂ ਲਾਈਟਾਂ ਦੀ ਸੱਤ ਸਾਲ ਤੱਕ ਦੇਖਭਾਲ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਜੇਕਰ ਕੋਈ ਲਾਈਟ 72 ਘੰਟਿਆਂ ਅੰਦਰ ਠੀਕ ਨਾ ਕੀਤੀ ਗਈ ਤਾਂ ਕੰਪਨੀ ਉੱਤੇ ਜੁਰਮਾਨਾ ਲਗਾਇਆ ਜਾਵੇਗਾ।
ਇਸ ਪ੍ਰੋਜੈਕਟ ਵਿੱਚ 70 ਫ਼ੀਸਦੀ ਖਰਚਾ ਸਰਕਾਰ ਵੱਲੋਂ ਅਤੇ 30 ਫ਼ੀਸਦੀ ਰਕਮ ਗ੍ਰਾਮ ਪੰਚਾਇਤਾਂ ਵੱਲੋਂ ਦਿੱਤੀ ਜਾਵੇਗੀ। ਨਾਲ ਹੀ ਪਿੰਡਾਂ ਵਿੱਚ ਪਹਿਲਾਂ ਤੋਂ ਖ਼ਰਾਬ ਪਈਆਂ ਲਾਈਟਾਂ ਦੀ ਮੁਰੰਮਤ ਵੀ ਕੀਤੀ ਜਾਵੇਗੀ।

Big Step For Lighting Up Villages Government Plan To Install Three Lakh Solar Street Lights Approved


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App