ਰੂਪਨਗਰ ਮਾਰਗ ‘ਤੇ ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਸਵਾਰ ਨੂੰ 500 ਮੀਟਰ ਤੱਕ ਘਸੀਟਿਆ, ਮੌਕੇ ‘ਤੇ ਮੌਤ

13/04/2026 | Public Times Bureau | Panjab

ਸ੍ਰੀ ਅਨੰਦਪੁਰ ਸਾਹਿਬ–ਰੂਪਨਗਰ ਮੁੱਖ ਮਾਰਗ ‘ਤੇ ਸਥਿਤ ਨੱਕੀਆਂ ਪੈਟਰੋਲ ਪੰਪ ਦੇ ਸਾਹਮਣੇ ਇਕ ਭਿਆਨਕ ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਹਾਦਸਾ ਇੰਨਾ ਦਹਿਲਾ ਦੇਣ ਵਾਲਾ ਸੀ ਕਿ ਟਰੱਕ ਸਕੂਟਰੀ ਸਵਾਰ ਨੂੰ ਟੱਕਰ ਮਾਰਨ ਤੋਂ ਬਾਅਦ ਲਗਭਗ 500 ਮੀਟਰ ਤੱਕ ਘਸੀਟਦਾ ਲੈ ਗਿਆ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਆਪਣੀ ਸਕੂਟਰੀ ਨੰਬਰ ਪੀ ਬੀ 71 ਏ 3548 ‘ਤੇ ਸਵਾਰ ਹੋ ਕੇ ਆਪਣੇ ਪਿੰਡ ਵਾਪਸ ਜਾ ਰਿਹਾ ਸੀ। ਇਸ ਦੌਰਾਨ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰੀ। ਟੱਕਰ ਮਗਰੋਂ ਵਿਅਕਤੀ ਟਰੱਕ ਦੇ ਹੇਠਾਂ ਫਸ ਗਿਆ ਅਤੇ ਲੰਬੀ ਦੂਰੀ ਤੱਕ ਘਸੀਟਿਆ ਜਾਂਦਾ ਰਿਹਾ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਐੱਸਐੱਸਐੱਫ ਦੀ ਟੀਮ ਅਤੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਾਰੰਭਿਕ ਜਾਂਚ ਵਿੱਚ ਟਰੱਕ ਦੀ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਵਧੇਰੇ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਡਰਾਈਵਰ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਪ੍ਰਕਿਰਿਆ ਜਾਰੀ ਹੈ।

Tragic Accident On Rupnagar Road Speeding Truck Drags Scooter Rider For 500 Meters Dies On The Spot


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App