ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ

14/04/2026 | Public Times Bureau | Panjab

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥
ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥
ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥
ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥
ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥

Sorath Mahalaa 9 Man Re Prabh Kee Saran Bichaaro Jeh Simrat Gankaa See Udhharee Taa Ko Jas Ur Dhhaaro


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App