ਪੰਡੋਰੀ ਵਿੱਚ ਬਜ਼ੁਰਗ ਵਿਅਕਤੀ ਦੀ ਖੁਦਕੁਸ਼ੀ, ਫਾਹਾ ਲੈ ਕੇ ਜੀਵਨ ਦਾ ਅੰਤ ਕੀਤਾ

15/04/2026 | Public Times Bureau | Panjab

ਜਿਲ੍ਹੇ ਦੇ ਪਿੰਡ ਕੁਤਬਾ ਨੇੜੇ ਬਠਿੰਡਾ ਬ੍ਰਾਂਚ ਨਹਿਰ ਦੀ ਪਟੜੀ ਨਾਲ ਲੱਗਦੇ ਕਿਸਾਨ ਦੇ ਖੇਤ ’ਚੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਵਿਅਕਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਗਈ ਸੀ।ਇਸ ਮੌਕੇ ਥਾਣਾ ਮਹਿਲ ਕਲਾਂ ਦੇ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਅਤੇ ਏਐਸਆਈ ਗੁਰਤੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੁਤਬਾ ਦੇ ਨਜ਼ਦੀਕ ਨਹਿਰ ਦੀ ਪਟੜੀ ਨਾਲ ਲੱਗਦੇ ਖੇਤ ’ਚ ਬਣੀ ਕੋਠੀ ਕੋਲ ਇੱਕ ਅਣਪਛਾਤੀ ਲਾਸ਼ ਪਈ ਹੈ।


ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਜਾਇਜ਼ਾ ਲੈਣ ’ਤੇ ਪਤਾ ਲੱਗਿਆ ਕਿ ਇੱਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਿਸ ਵੱਲੋਂ ਲਾਸ਼ ਕਬਜ਼ੇ ’ਚ ਲੈਣ ਤੋਂ ਬਾਅਦ ਪਿੰਡ ਪੰਡੋਰੀ ਤੋਂ ਇੱਕ ਕਿਸਾਨ ਪਰਿਵਾਰ ਦੀ ਨੂੰਹ ਜਸਪ੍ਰੀਤ ਕੌਰ ਸਮੇਤ ਹੋਰ ਪਿੰਡ ਵਾਸੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੀ ਹਾਜ਼ਰੀ ’ਚ ਲਾਸ਼ ਦੀ ਪਹਿਚਾਣ ਅਜਮੇਰ ਸਿੰਘ (70) ਪੁੱਤਰ ਗੁਰਦਿਆਲ ਸਿੰਘ ਵਾਸੀ ਪੰਡੋਰੀ ਵਜੋਂ ਹੋਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੂੰ ਕਰੀਬ ਦੋ ਮਹੀਨੇ ਪਹਿਲਾਂ ਬਿਜਲੀ ਦਾ ਕਰੰਟ ਲੱਗਣ ਕਾਰਨ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਜਸਵਿੰਦਰ ਕੌਰ, ਪੁੱਤਰ ਸੰਤੋਖ ਸਿੰਘ ਅਤੇ ਨੂੰਹ ਜਸਪ੍ਰੀਤ ਕੌਰ ਨੂੰ ਰੋਂਦਿਆਂ ਕਲਾਉਂਦਿਆਂ ਛੱਡ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਪਰਿਵਾਰ ਵੱਲੋਂ ਲਾਸ਼ ਦੀ ਪਹਿਚਾਣ ਹੋਣ ਤੋਂ ਬਾਅਦ ਕਿਸੇ ਹੋਰ ਕਾਨੂੰਨੀ ਕਾਰਵਾਈ ਲਈ ਅਰਜ਼ੀ ਨਹੀਂ ਦਿੱਤੀ ਗਈ।

Elderly Man Commits Suicide In Pandori Ends Life By Hanging


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App