2015 ਦੇ ਸੰਵੇਦਨਸ਼ੀਲ ਕੋਟਕਪੂਰਾ ਫਾਇਰਿੰਗ ਇੰਸੀਡੇੰਟ ਮਾਮਲੇ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਈ, ਜਿੱਥੇ ਕੇਸ ਨਾਲ ਜੁੜੇ ਪ੍ਰਮੁੱਖ ਦੋਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਸੁਣਵਾਈ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ , ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ , ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਹੋਰ ਪੁਲਿਸ ਅਧਿਕਾਰੀ ਅਦਾਲਤ ਅੱਗੇ ਹਾਜ਼ਰ ਹੋਏ।
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਿ੍ਰਸ਼ਨ ਕਾਂਤ ਜੈਨ ਦੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 21 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੂੰ ਜਾਣਕਾਰੀ ਦਿੱਤੀ ਗਈ ਕਿ ਕੁਝ ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਕੇਸ ਨੂੰ ਫਰੀਦਕੋਟ ਤੋਂ ਬਾਹਰ ਕਿਸੇ ਹੋਰ ਜ਼ਿਲ੍ਹੇ ਵਿੱਚ ਤਬਦੀਲ ਕਰਨ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰਿਟ ਪਟੀਸ਼ਨ ਦਾਇਰ ਕੀਤੀ ਗਈ ਸੀ।
ਮੁੱਦਈ ਪੱਖ ਦੇ ਵਕੀਲ ਅਨੁਸਾਰ, ਹਾਈ ਕੋਰਟ ਵੱਲੋਂ ਇਸ ਮਾਮਲੇ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ, ਪਰ ਇਹ ਹੁਕਮ ਹਾਲੇ ਤੱਕ ਫਰੀਦਕੋਟ ਅਦਾਲਤ ਨੂੰ ਅਧਿਕਾਰਿਕ ਤੌਰ ‘ਤੇ ਪ੍ਰਾਪਤ ਨਹੀਂ ਹੋਏ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਨੇ ਅਗਲੇ ਹੁਕਮ ਤੱਕ ਕੇਸ ਦੀ ਸੁਣਵਾਈ ਟਾਲ ਦਿੱਤੀ ਹੈ। ਹੁਣ ਸਾਰੇ ਪੱਖ ਅਗਲੇ ਅਦਾਲਤੀ ਹੁਕਮ ਦੀ ਉਡੀਕ ਕਰ ਰਹੇ ਹਨ, ਜਿਸ ਤੋਂ ਬਾਅਦ ਮਾਮਲੇ ਦੀ ਅਗਲੀ ਕਾਰਵਾਈ ਦਾ ਰੁਖ ਸਪੱਸ਼ਟ ਹੋਵੇਗਾ।
Kotkapura Firing Case Video Arraignments Hearing Postponed Pending Court Order
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)