ਪੁੱਤਰ ਤੇ ਨੂੰਹ ਨੇ ਮਿਲਕੇ ਆਪਣੀ ਮਾਂ ਨੂੰ ਜ਼ੰਜੀਰਾਂ ਨਾਲ ਬੰਨ੍ਹਿਆ , ਐਨਜੀਓ ਨੇ ਕੀਤਾ ਰੈਸਕਿਊ

18/04/2026 | Public Times Bureau | Panjab

ਅੰਮ੍ਰਿਤਸਰ ਵਿੱਚ ਇੱਕ ਬਹੁਤ ਹੀ ਚਿੰਤਾਜਨਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 75 ਸਾਲਾ ਬਜ਼ੁਰਗ ਔਰਤ ਨੂੰ ਉਸਦੇ ਆਪਣੇ ਪੁੱਤਰ ਅਤੇ ਨੂੰਹ ਵੱਲੋਂ ਜ਼ੰਜੀਰਾਂ ਨਾਲ ਬੰਨ੍ਹ ਕੇ ਘਰ ਦੇ ਬਾਹਰ ਰੱਖਿਆ ਗਿਆ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਮਾਜਿਕ ਸੰਗਠਨ Just Seva Society ਨੇ ਤੁਰੰਤ ਦਖਲ ਕਰਕੇ ਬਜ਼ੁਰਗ ਔਰਤ ਨੂੰ ਰਿਹਾਅ ਕਰਵਾਇਆ ਅਤੇ ਉਸਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ।
ਜਾਣਕਾਰੀ ਅਨੁਸਾਰ, ਬਜ਼ੁਰਗ ਔਰਤ ਦੀ ਹਾਲਤ ਖਰਾਬ ਅਤੇ ਪੋਸ਼ਣ ਦੀ ਘਾਟ ਕਾਰਨ ਨਾਜ਼ੁਕ ਦੱਸੀ ਜਾ ਰਹੀ ਹੈ। ਪਹਿਲਾਂ ਵੀ ਉਸਨੂੰ ਘਰ ਵਿੱਚ ਬੰਧਕ ਬਣਾਉਣ ਅਤੇ ਜ਼ੰਜੀਰਾਂ ਨਾਲ ਬੰਨ੍ਹਣ ਦੀ ਘਟਨਾ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਐਨਜੀਓ ਨੇ ਉਸਨੂੰ ਛੁਡਵਾਇਆ ਸੀ, ਪਰ ਬਾਅਦ ਵਿੱਚ ਪਰਿਵਾਰ ਵੱਲੋਂ ਉਸਨੂੰ ਮੁੜ ਜ਼ਬਰਦਸਤੀ ਘਰ ਲਿਜਾ ਕੇ ਬੰਨ੍ਹ ਦਿੱਤਾ ਗਿਆ।
ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਪੰਜਾਬ ਸਟੇਟ ਕਮਿਸ਼ਨ ਫਾਰ ਵੂਮਨ ਨੇ ਤੁਰੰਤ ਕਾਰਵਾਈ ਸ਼ੁਰੂ ਕੀਤੀ ਹੈ। ਕਮਿਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ ਕਿ ਬਜ਼ੁਰਗ ਔਰਤ ਨੂੰ ਤੁਰੰਤ ਸੁਰੱਖਿਅਤ ਥਾਂ ਜਾਂ ਹਸਪਤਾਲ ਵਿੱਚ ਤਬਦੀਲ ਕੀਤਾ ਜਾਵੇ ਅਤੇ ਦੋਸ਼ੀ ਪੁੱਤਰ ਤੇ ਨੂੰਹ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕਮਿਸ਼ਨ ਨੇ ਇਹ ਵੀ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਪੂਰੀ ਜਾਂਚ ਰਿਪੋਰਟ 20 ਅਪ੍ਰੈਲ ਤੱਕ ਪੇਸ਼ ਕੀਤੀ ਜਾਵੇ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਰੋਸ ਦਾ ਮਾਹੌਲ ਹੈ ਅਤੇ ਸਥਾਨਕ ਲੋਕਾਂ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ

Son And Daughter in law Together Tied Their Mother With Chains Ngo Rescued Her


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App