ਵਿਧਾਇਕ ਲਖਵੀਰ ਸਿੰਘ ਰਾਏ ਦਾ ਪੀੜਤ ਕਿਸਾਨਾਂ ਲਈ 1 ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ

19/04/2026 | Public Times Bureau | Panjab

ਮੰਡੋਫਲ ਖੇਤਰ ਵਿੱਚ ਪੀੜਤ ਕਿਸਾਨਾਂ ਲਈ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਾਬਿਲ-ਏ-ਤਾਰੀਫ਼ ਕਦਮ ਉਠਾਉਂਦੇ ਹੋਏ 1 ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੜੀ ਕਣਕ ਦੇ ਨੁਕਸਾਨ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੇ ਦੁੱਖ ਵਿੱਚ ਭਾਗੀਦਾਰੀ ਕੀਤੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਿਪੋਰਟ ਬਣਾ ਕੇ ਪੰਜਾਬ ਸਰਕਾਰ ਨੂੰ ਭੇਜਣ ਦੀ ਹਦਾਇਤ ਦਿੱਤੀ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ "ਇਹ ਵੇਲਾ ਸਿਆਸਤ ਕਰਨ ਦਾ ਨਹੀਂ ਹੈ, ਸਾਨੂੰ ਇਸ ਸਮੇਂ ਪੀੜਿਤ ਪਰਿਵਾਰਾਂ ਦਾ ਸਾਥ ਦੇਣਾ ਚਾਹੀਦਾ ਹੈ।" ਵਿਧਾਇਕ ਰਾਏ ਨੇ ਆਪਣੀ ਨਿਜੀ ਤੌਰ 'ਤੇ ਪੀੜਿਤ ਪਰਿਵਾਰਾਂ ਨੂੰ ਮਦਦ ਦੇਣ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਵੇਂ ਵੀ ਮਦਦ ਕੀਤੀ ਜਾਵੇਗੀ, ਉਹ ਜਲਦ ਹੀ ਕੀਤੀ ਜਾਵੇਗੀ।
ਜ਼ਿਲ੍ਹਾ ਪਰਿਸ਼ਦ ਮੈਂਬਰ ਅਮਰਿੰਦਰ ਸਿੰਘ ਮੰਡੋਫਲ ਅਤੇ ਹੋਰ ਅਹੁਦੇਦਾਰਾਂ ਵੱਲੋਂ ਵੀ ਸਹਿਯੋਗ ਦੇਣਾ ਜਾਰੀ ਹੈ। ਇਸ ਦੌਰਾਨ, ਅਮਰਿੰਦਰ ਸਿੰਘ ਨੇ 10 ਹਜ਼ਾਰ ਰੁਪਏ, ਪਟਵਾਰੀ ਨੇ 10 ਹਜ਼ਾਰ ਰੁਪਏ ਅਤੇ ਬਲਾਕ ਸੰਮਤੀ ਖੇੜਾ ਦੇ ਉਪ ਚੇਅਰਮੈਨ ਬਿਕਰਮ ਸਿੰਘ ਨੇ 20 ਏਕੜ ਤੂੜੀ ਦੇਣ ਦਾ ਐਲਾਨ ਕੀਤਾ।
ਉਹਨਾਂ ਕਿਹਾ ਕਿ ਇਹ ਸਮੱਸਿਆ ਸਿਰਫ ਕਿਸਾਨਾਂ ਦੀ ਨਹੀਂ ਹੈ, ਸਾਰੇ ਸਮਾਜ ਨੂੰ ਇਸ ਮੁਸ਼ਕਲ ਸਮੇਂ ਵਿੱਚ ਪੀੜਤ ਪਰਿਵਾਰਾਂ ਦਾ ਸਾਥ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪਿੰਡ ਮਾਨੂੰਪੁਰ, ਰਸੀਦਪੁਰ ਅਤੇ ਮੰਡੋਫਲ ਵਿੱਚ ਕਰੀਬ 50 ਏਕੜ ਕਣਕ ਸੜ ਗਈ ਸੀ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਸੀ। ਇਸ ਮੌਕੇ 'ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਬਲਵੀਰ ਚੀਮਾ, ਬਿਕਰਮ ਸਿੰਘ, ਪ੍ਰਿਤਪਾਲ ਸਿੰਘ ਜੱਸੀ, ਅਮਰਜੀਤ ਸਿੰਘ ਅਤੇ ਹੋਰ ਕਈ ਮੌਜੂਦ ਸੀ, ਜਿਨ੍ਹਾਂ ਨੇ ਪੀੜਤ ਕਿਸਾਨਾਂ ਲਈ ਸਹਿਯੋਗ ਅਤੇ ਮਦਦ ਦਾ ਆਹਵਾਨ ਕੀਤਾ।

Mla Lakhvir Singh Rai Announces Financial Assistance Of Rs 1 Lakh For Affected Farmers


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App