ਫਤਿਹਗੜ੍ਹ ਸਾਹਿਬ ਪੁਲਿਸ ਦੇ ਪ੍ਰੋਹਿਬਿਟਡ ਆਫ਼ਿਸਰ (ਪੀਓ) ਸਟਾਫ ਵੱਲੋਂ ਚੈੱਕ ਬਾਊਂਸ ਮਾਮਲੇ ਵਿੱਚ ਲੰਬੇ ਸਮੇਂ ਤੋਂ ਭਗੌੜੇ ਚੱਲ ਰਹੇ ਇੱਕ ਵਿਅਕਤੀ ਨੂੰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਪਿੰਡ ਜਖਵਾਲੀ ਵਿੱਚ ਸਥਿਤ ਪੇਸਟੀਸਾਈਡ ਫੈਕਟਰੀ ਦੇ ਮਾਲਕ ਨਰਿੰਦਰ ਸਿੰਘ ਵੱਲੋਂ ਹੁਸ਼ਿਆਰਪੁਰ ਨਿਵਾਸੀ ਸੰਜੀਵ ਕੁਮਾਰ ਖ਼ਿਲਾਫ਼ ਕੀੜੇਮਾਰ ਦਵਾਈਆਂ ਦੇ ਵਪਾਰਕ ਲੈਣ-ਦੇਣ ਨਾਲ ਜੁੜੇ ਚੈੱਕ ਬਾਊਂਸ ਦੇ ਮਾਮਲੇ ਵਿੱਚ ਅਦਾਲਤ ਵਿੱਚ ਕੇਸ ਦਰਜ ਕੀਤਾ ਗਿਆ ਸੀ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ 9 ਅਕਤੂਬਰ 2025 ਨੂੰ ਸੰਜੀਵ ਕੁਮਾਰ ਨੂੰ ਭਗੌੜਾ ਕਰਾਰ ਦਿੱਤਾ ਸੀ।
ਐਸਐਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਵੱਲੋਂ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਹੁਸ਼ਿਆਰਪੁਰ ਸੈਂਟਰਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਅਤੇ ਫਤਿਹਗੜ੍ਹ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੇ ਅਦਾਲਤੀ ਕਾਰਵਾਈ ਦੌਰਾਨ ਮੁਲਜ਼ਮ ਨੂੰ ਜ਼ਮਾਨਤ ਮਿਲ ਗਈ।
ਪੁਲਿਸ ਅਨੁਸਾਰ ਇਹ ਮਾਮਲਾ ਵਪਾਰਕ ਲੈਣ-ਦੇਣ ਅਤੇ ਚੈੱਕ ਬਾਊਂਸ ਨਾਲ ਸਬੰਧਿਤ ਹੈ, ਜਿਸ ਦੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਰਹੇਗੀ।
Fugitive Accused Arrested In Check Bounce Case Related To Pesticide Business Transaction Produced In Court
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)