ਗੁਜਰਾਤ ਦੇ ਦਾਹੋਦ ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨ 'ਤੇ ਬਟਾਲਾ ਦੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਸੰਨੀ ਪੁੱਤਰ ਕਸ਼ਮੀਰੀ ਲਾਲ ਵਜੋਂ ਹੋਈ ਹੈ, ਜੋ ਰੁਜ਼ਗਾਰ ਦੀ ਖਾਤਰ ਕੁਝ ਦਿਨ ਪਹਿਲਾਂ ਆਪਣੇ ਸਾਥੀਆਂ ਨਾਲ ਗੁਜਰਾਤ ਗਿਆ ਸੀ।
ਰੇਲਵੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਪਰ ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆ ਸਕੀ।
ਮ੍ਰਿਤਕ ਦੇ ਪਰਿਵਾਰ ਨੂੰ ਇਸ ਘਟਨਾ ਬਾਰੇ ਸੂਚਨਾ ਬਟਾਲਾ ਰੇਲਵੇ ਪੁਲਿਸ ਰਾਹੀਂ ਮਿਲੀ, ਜਿਸ ਤੋਂ ਬਾਅਦ ਘਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਚੇਰੇ ਭਰਾ ਮਨਪ੍ਰੀਤ ਸਿੰਘ ਵਾਸੀ ਝਾੜੀਆਂਵਾਲ ਨੇ ਦੱਸਿਆ ਕਿ ਸੰਨੀ ਚਾਰ ਦਿਨ ਪਹਿਲਾਂ ਰੁਜ਼ਗਾਰ ਲਈ ਗੁਜਰਾਤ ਦੀ ਇੱਕ ਕੰਪਨੀ ਵਿੱਚ ਕੰਮ ਕਰਨ ਲਈ ਆਪਣੇ ਦੋ ਹੋਰ ਸਾਥੀਆਂ ਨਾਲ ਘਰੋਂ ਰਵਾਨਾ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਜਦੋਂ ਸੰਨੀ ਦੇ ਨਾਲ ਗਏ ਸਾਥੀਆਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਅੰਮ੍ਰਿਤਸਰ ਤੋਂ ਹੀ ਉਨ੍ਹਾਂ ਤੋਂ ਵੱਖ ਹੋ ਗਿਆ ਸੀ ਅਤੇ ਉਸ ਤੋਂ ਬਾਅਦ ਉਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ।
ਪਰਿਵਾਰਕ ਮੈਂਬਰਾਂ ਨੇ ਕਿਹਾ ਹੈ ਕਿ ਉਹ ਗੁਜਰਾਤ ਪਹੁੰਚ ਕੇ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਕੁਝ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰਨਗੇ। ਇਸ ਦੌਰਾਨ ਇਲਾਕੇ ਵਿੱਚ ਗਮਗੀਨ ਮਾਹੌਲ ਬਣਿਆ ਹੋਇਆ ਹੈ ਅਤੇ ਹਰ ਕੋਈ ਇਸ ਅਚਾਨਕ ਘਟਨਾ 'ਤੇ ਦੁੱਖ ਪ੍ਰਗਟ ਕਰ ਰਿਹਾ ਹੈ।
Suspicious Death Of Batala Youth On Dahod Railway Line Had Gone To Gujarat For Employment
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)