ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ, ਨਵੀਂ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਬਠਿੰਡਾ ਵਿੱਚ 24 ਅਪ੍ਰੈਲ ਨੂੰ ਸ਼ਾਮ 8 ਵਜੇ ਇੱਕ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਅਭਿਆਸ ਕਰਵਾਇਆ ਜਾਵੇਗਾ। ਇਸ ਸੰਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਬੁਲਾਈ ਗਈ ਬੈਠਕ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ ਸਿਵਲ ਡਿਫੈਂਸ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਮੌਕ ਅਭਿਆਸ ਦੀ ਸ਼ੁਰੂਆਤ ਏਅਰ ਰੇਡ ਚਿਤਾਵਨੀ ਸੰਕੇਤ ਨਾਲ ਹੋਵੇਗੀ, ਜਿਸ ਨੂੰ ਸਾਇਰਨਾਂ ਰਾਹੀਂ ਜਾਰੀ ਕੀਤਾ ਜਾਵੇਗਾ (2 ਮਿੰਟ ਲਈ ਉੱਚੀ-ਨੀਵੀਂ ਆਵਾਜ਼)।
ਉਨ੍ਹਾਂ ਨੇ ਕਿਹਾ ਕਿ ਬਲੈਕਆਉਟ ਲਈ ਪੁੱਡਾ ਮਾਰਕੀਟ, 100 ਫੁੱਟ ਰੋਡ, ਦਸਮੇਸ਼ ਸਕੂਲ ਦੇ ਸਾਹਮਣੇ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਪ੍ਰਤੀਕਾਤਮਕ ਬਲੈਕਆਉਟ ਲਾਗੂ ਕੀਤਾ ਜਾਵੇਗਾ। ਇਸ ਦੌਰਾਨ, ਆਮ ਜਨਤਾ ਤੋਂ ਅਪੀਲ ਕੀਤੀ ਗਈ ਹੈ ਕਿ ਬਲੈਕਆਊਟ ਦੌਰਾਨ ਗੈਰ-ਜ਼ਰੂਰੀ ਬੱਤੀਆਂ ਬੰਦ ਰੱਖੀਆਂ ਜਾਣ। ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿਸ਼ਾ-ਨਿਰਦੇਸ਼ ਦਿੱਤੇ ਕਿ ਮੌਕ ਅਭਿਆਸ ਦੌਰਾਨ ਅੱਗ ਬੁਝਾਊ ਕਾਰਵਾਈ, ਖੋਜ਼ ਤੇ ਬਚਾਅ ਅਭਿਆਨ, ਮੁਢਲੀ ਸਿਹਤ ਸੰਭਾਲ ਅਤੇ ਮੈਡੀਕਲ ਸਹਾਇਤਾ, ਜ਼ਖ਼ਮੀਆਂ ਨੂੰ ਸੁਰੱਖਿਅਤ ਬਾਹਰ ਕੱਢਣਾ, ਟ੍ਰੈਫਿਕ ਅਤੇ ਭੀੜ ਨਿਯੰਤਰਣ ਦੇ ਉਪਾਅ ਵੀ ਪ੍ਰਤੀਕਾਤਮਕ ਤੌਰ ‘ਤੇ ਕੀਤੇ ਜਾਣਗੇ।
ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਇਹ ਸਿਰਫ਼ ਇੱਕ ਰੁਟੀਨ ਸਿਵਲ ਡਿਫੈਂਸ ਅਭਿਆਸ ਹੈ।
ਇਸ ਮੌਕੇ ਤਹਿਤ, ਬਠਿੰਡਾ ਜ਼ਿਲ੍ਹੇ ਦੇ ਅਧਿਕਾਰੀ ਜਿਵੇਂ ਕਿ ਏਡੀਸੀ (ਜੀ) ਮੈਡਮ ਕੰਚਨ, ਐਸਡੀਐਮ ਬਠਿੰਡਾ ਬਲਕਰਨ ਸਿੰਘ, ਐਸਡੀਐਮ ਤਲਵੰਡੀ ਸਾਬੋ ਰਾਜੇਸ਼ ਕੁਮਾਰ ਸ਼ਰਮਾ, ਐਸਡੀਐਮ ਰਾਮਪੁਰਾ ਅਤੇ ਮੌੜ ਵੀਰਪਾਲ ਕੌਰ, ਡੀਡੀਪੀਓ ਅਭਿਨਵ ਗੋਇਲ, ਡੀਐਸਪੀ ਸਰਬਜੀਤ ਬਰਾੜ ਅਤੇ ਕੰਪਨੀ ਕਮਾਂਡਰ ਸਿਵਲ ਡਿਫੈਂਸ ਸੁਖਦੀਪ ਸਿੰਘ ਵਰਗੇ ਬਹੁਤ ਸਾਰੇ ਅਧਿਕਾਰੀ ਮੌਜੂਦ ਸਨ।
Civil Defence Air Raid blackout Mock Exercise On 24th April In Bathinda
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)