ਫ਼ਰੀਦਕੋਟ ਵਿੱਚ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਜੈਤੋ ਵਿੱਚ ਤਾਇਨਾਤ ਇੱਕ ਪੁਲਿਸ ਕਾਂਸਟੇਬਲ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ।
ਗ੍ਰਿਫ਼ਤਾਰ ਕੀਤਾ ਗਿਆ ਕਾਂਸਟੇਬਲ ਵਿਕਰਮ ਸ਼ਰਮਾ ਹੈ, ਜਿਸ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਕਾਬੂ ਕੀਤਾ।
ਮਾਮਲੇ ਦੀ ਸ਼ਿਕਾਇਤ ਜੈਤੋ ਦੇ ਸਾਦਾ ਪੱਤੀ ਨਿਵਾਸੀ ਗੁਰਨੂਰ ਸਿੰਘ ਵੱਲੋਂ ਵਿਜੀਲੈਂਸ ਬਿਊਰੋ ਨੂੰ ਦਿੱਤੀ ਗਈ ਸੀ। ਸ਼ਿਕਾਇਤ ਅਨੁਸਾਰ ਉਸਦਾ ਗੁਆਂਢੀਆਂ ਨਾਲ ਝਗੜਾ ਹੋਇਆ ਸੀ, ਜਿਸ ਤੋਂ ਬਾਅਦ 23 ਅਪ੍ਰੈਲ ਨੂੰ ਉਸ ਦੀ ਆਲਟੋ ਕਾਰ ਸਮੇਤ ਉਸਨੂੰ ਥਾਣਾ ਜੈਤੋ ਲਿਆਂਦਾ ਗਿਆ ਸੀ। ਬਾਅਦ ਵਿੱਚ ਸਮਝੌਤਾ ਹੋਣ ‘ਤੇ ਉਸਨੂੰ ਰਿਹਾਅ ਕਰ ਦਿੱਤਾ ਗਿਆ, ਪਰ ਕਾਰ ਥਾਣੇ ਵਿੱਚ ਹੀ ਰਹਿ ਗਈ।
ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਕਿ ਕਾਰ ਛੱਡਣ ਦੇ ਬਦਲੇ ਕਾਂਸਟੇਬਲ ਵੱਲੋਂ 5000 ਰੁਪਏ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਮਾਮਲਾ ਵਿਜੀਲੈਂਸ ਤੱਕ ਪਹੁੰਚਿਆ ਅਤੇ ਕਾਰਵਾਈ ਸ਼ੁਰੂ ਕੀਤੀ ਗਈ।
ਵਿਜੀਲੈਂਸ ਬਿਊਰੋ ਫ਼ਰੀਦਕੋਟ ਦੀ ਇੰਸਪੈਕਟਰ ਅਮਨਦੀਪ ਕੌਰ ਦੀ ਅਗਵਾਈ ਹੇਠ ਟੀਮ ਨੇ ਯੋਜਨਾ ਬਣਾ ਕੇ 24 ਅਪ੍ਰੈਲ ਨੂੰ ਕਾਂਸਟੇਬਲ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਫਿਰੋਜ਼ਪੁਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।
Major Action Against Corruption In Faridkot Constable Caught Red handed While Taking Bribe Of Rs 5 000
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)