ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਕਾਂਗਰਸ ਦੇ ਐਸਸੀ ਵਿਭਾਗ ਵਿੱਚ ਮਹੱਤਵਪੂਰਨ ਸੰਗਠਨਾਤਮਕ ਬਦਲਾਅ ਕੀਤੇ ਗਏ ਹਨ। ਪਾਰਟੀ ਨੇ ਇੱਕ ਦਿਨ ਪਹਿਲਾਂ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਨੂੰ ਐਸਸੀ ਵਿਭਾਗ ਪੰਜਾਬ ਦਾ ਚੇਅਰਮੈਨ ਨਿਯੁਕਤ ਕਰਨ ਤੋਂ ਬਾਅਦ ਹੁਣ ਉਨ੍ਹਾਂ ਨੂੰ ਇੱਕ ਹੋਰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।
ਪਾਰਟੀ ਵੱਲੋਂ 34 ਮੈਂਬਰੀ ਸੂਬਾ ਐਡਵਾਈਜ਼ਰੀ ਕੌਂਸਲ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਹ ਕੌਂਸਲ ਐਸਸੀ ਵਿਭਾਗ ਦੀਆਂ ਨੀਤੀਆਂ ਅਤੇ ਸੰਗਠਨਾਤਮਕ ਕੰਮਕਾਜ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰੇਗੀ।
ਇਸ ਨਵੀਂ ਕਮੇਟੀ ਵਿੱਚ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਅਤੇ ਅਨੁਭਵੀ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਇਸ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਾ. ਅਮਰ ਸਿੰਘ, ਰਾਜ ਕੁਮਾਰ ਵੇਰਕਾ, ਅਰੁਣਾ ਚੌਧਰੀ, ਸਾਧੂ ਸਿੰਘ ਧਰਮਸੋਤ ਅਤੇ ਸੰਸਦ ਮੈਂਬਰ ਮੁਹੰਮਦ ਸਦੀਕ ਸਮੇਤ ਕਈ ਅਹਿਮ ਨੇਤਾਵਾਂ ਨੂੰ ਮੈਂਬਰ ਵਜੋਂ ਜ਼ਿੰਮੇਵਾਰੀ ਦਿੱਤੀ ਗਈ ਹੈ।
ਲਗਾਤਾਰ ਦੂਜੇ ਦਿਨ ਮਿਲੀਆਂ ਇਹਨਾਂ ਵੱਡੀਆਂ ਜ਼ਿੰਮੇਵਾਰੀਆਂ ਤੋਂ ਬਾਅਦ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਨੂੰ ਵਧਾਈਆਂ ਦਾ ਦੌਰ ਜਾਰੀ ਹੈ। ਬਰਨਾਲਾ ਸਮੇਤ ਪੰਜਾਬ ਭਰ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਇਸ ਨਵੀਂ ਭੂਮਿਕਾ ਲਈ ਮੁਬਾਰਕਬਾਦ ਦਿੱਤੀ ਜਾ ਰਹੀ ਹੈ।
ਇਹ ਸੰਗਠਨਾਤਮਕ ਫੇਰਬਦਲ ਪੰਜਾਬ ਕਾਂਗਰਸ ਦੇ ਐਸਸੀ ਵਿਭਾਗ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
New Structure Of Sc Department Prepared In Punjab Congress New Direction For The Organization With 34 member Advisory Council
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)