ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਰਾਜ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਫਰੀਦਕੋਟ ਦੇ ਥਾਣਾ ਜੈਤੋ ਵਿੱਚ ਤਾਇਨਾਤ ਇੱਕ ਸੀਨੀਅਰ ਕਾਂਸਟੇਬਲ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਸ਼ੀ ਦੀ ਪਛਾਣ ਵਿਕਰਮ ਸ਼ਰਮਾ ਵਜੋਂ ਹੋਈ ਹੈ।
ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਮੁਤਾਬਕ ਇਹ ਕਾਰਵਾਈ ਇੱਕ ਨਿਵਾਸੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਅੰਜਾਮ ਦਿੱਤੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਖ਼ਿਲਾਫ਼ ਇੱਕ ਝਗੜੇ ਦੀ ਸ਼ਿਕਾਇਤ ਆਉਣ ‘ਤੇ ਦੋਸ਼ੀ ਕਾਂਸਟੇਬਲ ਉਸਨੂੰ ਉਸਦੀ ਆਲਟੋ ਕਾਰ ਸਮੇਤ ਥਾਣੇ ਲੈ ਆਇਆ ਸੀ। ਬਾਅਦ ਵਿੱਚ ਦੋਹਾਂ ਪੱਖਾਂ ਵਿਚਕਾਰ ਸਮਝੌਤਾ ਹੋ ਜਾਣ ਦੇ ਬਾਵਜੂਦ ਵੀ ਕਾਂਸਟੇਬਲ ਨੇ ਉਸਦੀ ਕਾਰ ਥਾਣੇ ਵਿੱਚ ਹੀ ਰੱਖ ਲਈ।
ਸ਼ਿਕਾਇਤਕਰਤਾ ਦੇ ਅਨੁਸਾਰ ਦੋਸ਼ੀ ਨੇ ਕਾਰ ਛੱਡਣ ਦੇ ਬਦਲੇ 5000 ਰੁਪਏ ਦੀ ਰਿਸ਼ਵਤ ਮੰਗੀ। ਇਸ ਦੌਰਾਨ ਰਿਸ਼ਵਤ ਦੀ ਮੰਗ ਨਾਲ ਸੰਬੰਧਿਤ ਪੂਰੀ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕਰ ਲਈ ਗਈ। ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਉਸਨੇ ਵਿਜੀਲੈਂਸ ਬਿਊਰੋ ਯੂਨਿਟ ਫਰੀਦਕੋਟ ਨਾਲ ਸੰਪਰਕ ਕੀਤਾ।
ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਯੋਜਨਾ ਬਣਾ ਕੇ ਜਾਲ ਵਿਛਾਇਆ। ਇਸ ਕਾਰਵਾਈ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੋਸ਼ੀ ਸੀਨੀਅਰ ਕਾਂਸਟੇਬਲ ਨੂੰ 5000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਤੱਥਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Law Enforcer Caught In Bribery Trap Senior Constable Of Jaito Police Station Caught Red handed
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)