ਜ਼ੀਰਾ ਪੁਲਿਸ ਦੀ ਵੱਡੀ ਕਾਰਵਾਈ: 100 ਗ੍ਰਾਮ ਹੈਰੋਇਨ, ਪਿਸਟਲ ਅਤੇ ਸਕਾਰਪਿਓ ਗੱਡੀ ਸਮੇਤ ਦੋ ਵਿਅਕਤੀਆਂ ਗ੍ਰਿਫਤਾਰ

26/04/2026 | Public Times Bureau | Panjab

ਥਾਣਾ ਸਦਰ ਜ਼ੀਰਾ ਪੁਲਿਸ ਨੇ ਆਪਣੀ ਗਸ਼ਤ ਅਤੇ ਚੈਕਿੰਗ ਦੌਰਾਨ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਦੋ ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ, 2 ਪਿਸਟਲ 30 ਬੋਰ ਸਮੇਤ ਮੈਗਜ਼ੀਨ, 4 ਰੋਂਦ ਜਿੰਦਾ ਅਤੇ ਇੱਕ ਸਕਾਰਪਿਓ ਗੱਡੀ ਨਾਲ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ (ਨਾਨ ਕਮਰਸ਼ੀਅਲ) ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਦੀ ਜਾਂਚ ਅਨੁਸਾਰ, ਸਹਾਇਕ ਥਾਣੇਦਾਰ ਬੋਹੜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਕਰ ਰਹੀ ਸੀ ਅਤੇ ਪਿੰਡ ਸੰਤੂ ਵਾਲਾ ਪਹੁੰਚੀ, ਤਾਂ ਉਨ੍ਹਾਂ ਨੂੰ ਇੱਕ ਖਾਸ ਮੁਖਬਰ ਤੋਂ ਸੂਚਨਾ ਮਿਲੀ ਕਿ ਮਨਪ੍ਰੀਤ ਸਿੰਘ ਉਰਫ ਮੰਨੂ ਅਤੇ ਲਵਪ੍ਰੀਤ ਸਿੰਘ ਉਰਫ ਲਵ ਹੈਰੋਇਨ ਦਾ ਧੰਦਾ ਕਰਦੇ ਹਨ ਅਤੇ ਕੋਲ ਨਾਜਾਇਜ਼ ਪਿਸਟਲ ਵੀ ਰੱਖਦੇ ਹਨ।
ਇਹ ਜਾਣਕਾਰੀ ਮਿਲਣ ਤੋਂ ਬਾਅਦ, ਪੁਲਿਸ ਨੇ ਪਿੰਡ ਚੱਬਾ ਦੇ ਸ਼ਮਸ਼ਾਨਘਾਟ ਨਜ਼ਦੀਕ ਸਕਾਰਪਿਓ ਗੱਡੀ ਨੰਬਰ ਪੀਬੀ 11 ਸੀਏ 7580 ਸਮੇਤ ਦੋਸ਼ੀਆਂ ਨੂੰ ਘੇਰਿਆਂ ਵਿੱਚ ਲਿਆ। ਇੱਥੇ ਉਹ ਹੈਰੋਇਨ ਵੇਚਣ ਲਈ ਗਾਹਕਾਂ ਦੀ ਭਾਲ ਵਿੱਚ ਖੜੇ ਸਨ। ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ, ਦੋ ਪਿਸਟਲ ਅਤੇ ਸਕਾਰਪਿਓ ਗੱਡੀ ਜ਼ਬਤ ਕੀਤੀ। ਪੁਲਿਸ ਨੇ ਇਹ ਵੀ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।

Zira Police s Major Operation Two People Arrested With 100 Grams Of Heroin Pistol And Scorpio Vehicle


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App