ਅਮਰਗੜ੍ਹ ਦੇ ਨੌਜਵਾਨ ਨੇ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕੀਤੀ, 4 ਦਿਨ ਪਹਿਲਾਂ ਹੋਇਆ ਸੀ ਵਿਆਹ

26/04/2026 | | Panjab

ਅਮਰਗੜ੍ਹ ਦੇ ਇੱਕ ਨੌਜਵਾਨ ਨੇ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਿਤਿਨ ਕੁਮਾਰ ਵਜੋਂ ਹੋਈ ਹੈ, ਜੋ ਅਮਰਗੜ੍ਹ ਸ਼ਹਿਰ ਦਾ ਰਹਿਣ ਵਾਲਾ ਸੀ ਅਤੇ ਉਸਦਾ 4 ਦਿਨ ਪਹਿਲਾਂ ਵਿਆਹ ਹੋਇਆ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭੋਲੇ ਸ਼ੰਕਰ ਡਾਈਵਰਜ ਕਲੱਬ ਦੇ ਪ੍ਰਧਾਨ ਸ਼ੰਕਰ ਭਰਦਵਾਜ ਨੇ ਦੱਸਿਆ ਕਿ ਐਤਵਾਰ ਨੂੰ ਸਵੇਰੇ 4 ਵਜੇ ਦੇ ਕਰੀਬ ਨਾਭਾ ਰੋਡ ’ਤੇ ਭਾਖੜਾ ਨਹਿਰ ਪੁੱਲ ਕੋਲ ਬੁਲੇਟ ਮੋਟਰਸਾਈਕਲ, ਚੱਪਲਾ ਤੇ ਮੋਬਾਈਲ ਫੋਨ ਮਿਲੇ। ਪੜਤਾਲ ਕਰਨ ਤੇ ਪਤਾ ਲੱਗਾ ਕਿ ਨੌਜਵਾਨ ਜਿਨ੍ਹਾਂ ਦਾ ਸਾਮਾਨ ਸੀ, ਉਹ ਅਮਰਗੜ੍ਹ ਤੋਂ ਆਪਣੀ ਮੋਟਰਸਾਈਕਲ ’ਤੇ ਆਇਆ ਸੀ।
ਗੋਤਾਖੋਰਾਂ ਨੇ ਸ਼ੱਕ ਦੇ ਅਧਾਰ ’ਤੇ ਭਾਖੜਾ ਨਹਿਰ ਵਿੱਚ ਜਾਂਚ ਕੀਤੀ, ਤਾਂ ਉਕਤ ਨੌਜਵਾਨ ਦੀ ਲਾਸ਼ ਸਮਾਣਾ ਨੇੜੇ ਤੋਂ ਬਰਾਮਦ ਹੋਈ। ਪੁਲਿਸ ਚੌਕੀ ਮਾਡਲ ਟਾਊਨ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਇਹ ਘਟਨਾ ਦਿਲ ਦਹਲਾਉਣ ਵਾਲੀ ਹੈ ਅਤੇ ਇਸ ਨਾਲ ਨੌਜਵਾਨ ਦੇ ਪਰਿਵਾਰ ਵਿੱਚ ਗਮ ਦਾ ਮਾਹੌਲ ਹੈ।

Amargarh Youth Commits Suicide By Jumping Into Bhakra Canal Got Married 4 Days Ago


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App