ਲੁਧਿਆਣਾ ਜ਼ਿਲ੍ਹੇ ਦੇ ਮਾਛੀਵਾੜਾ ਸਾਹਿਬ ਵਿੱਚ ਸੋਮਵਾਰ ਨੂੰ ਕੀਤੀ ਗਈ ਛਾਪੇਮਾਰੀ ਕਾਰਵਾਈ ਨੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਇਹ ਕਾਰਵਾਈ ਰਿਸ਼ਵਤਖੋਰੀ ਦੇ ਦੋਸ਼ਾਂ ਹੇਠ ਜਾਂਚ ਅਧੀਨ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਾਮਲੇ ਦੀ ਕੜੀ ਵਜੋਂ ਕੀਤੀ ਗਈ ਹੈ।
ਜਾਂਚ ਏਜੰਸੀ ਨੇ ਭੁਪਿੰਦਰ ਸਿੰਘ ਰਾਠੌਰ ਦੇ ਨਜ਼ਦੀਕੀ ਸਾਥੀ ਦੇ ਦਫ਼ਤਰ ’ਤੇ ਛਾਪਾ ਮਾਰ ਕੇ ਜਾਇਦਾਦ ਨਾਲ ਸੰਬੰਧਤ ਲੈਣ-ਦੇਣ ਦੀ ਜਾਂਚ ਸ਼ੁਰੂ ਕੀਤੀ। ਸੂਤਰਾਂ ਅਨੁਸਾਰ ਟੀਮ ਸਵੇਰੇ ਤਿੰਨ ਵਾਹਨਾਂ ਵਿੱਚ ਪਹੁੰਚੀ ਅਤੇ ਮੌਕੇ ’ਤੇ ਮੌਜੂਦ ਲੋਕਾਂ ਨਾਲ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਭੁਪਿੰਦਰ ਸਿੰਘ ਰਾਠੌਰ ਨੂੰ ਵੀ ਤੁਰੰਤ ਬੁਲਾਇਆ ਗਿਆ ਅਤੇ ਉਹ ਜਾਂਚ ਵਿੱਚ ਸਹਿਯੋਗ ਲਈ ਮੌਕੇ ’ਤੇ ਪਹੁੰਚੇ।
ਭੁਪਿੰਦਰ ਸਿੰਘ ਰਾਠੌਰ ਇੱਕ ਰਾਜਨੀਤਿਕ ਪਾਰਟੀ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਜਾਣੇ ਜਾਂਦੇ ਹਨ। ਜਾਂਚ ਏਜੰਸੀ ਵੱਲੋਂ ਮੁੱਖ ਤੌਰ ’ਤੇ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਅਤੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਚਕਾਰ ਜਾਇਦਾਦ ਨਾਲ ਜੁੜੇ ਲੈਣ-ਦੇਣ ਦਾ ਕੀ ਸਬੰਧ ਹੈ ਅਤੇ ਕੀ ਇਹ ਕਿਸੇ ਗੈਰਕਾਨੂੰਨੀ ਗਤੀਵਿਧੀ ਦਾ ਹਿੱਸਾ ਸੀ।
ਲਗਭਗ ਚਾਰ ਘੰਟੇ ਤੱਕ ਚੱਲੀ ਪੁੱਛਗਿੱਛ ਦੌਰਾਨ ਕਈ ਮਹੱਤਵਪੂਰਨ ਬਿੰਦੂਆਂ ’ਤੇ ਜਾਣਕਾਰੀ ਇਕੱਠੀ ਕੀਤੀ ਗਈ ਹੈ। ਹਾਲਾਂਕਿ ਅਧਿਕਾਰਿਕ ਵੇਰਵੇ ਅਜੇ ਸਾਹਮਣੇ ਨਹੀਂ ਆਏ, ਪਰ ਸੂਤਰਾਂ ਦਾ ਕਹਿਣਾ ਹੈ ਕਿ ਕੁਝ ਅਹਿਮ ਸੁਰਾਗ ਮਿਲੇ ਹਨ, ਜਿਨ੍ਹਾਂ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਤੈਅ ਕੀਤੀ ਜਾਵੇਗੀ।
ਇਸ ਮਾਮਲੇ ਵਿੱਚ ਸਾਹਨੇਵਾਲ ਹਲਕੇ ਅਤੇ ਮਾਛੀਵਾੜਾ ਖੇਤਰ ਦੇ ਕੁਝ ਪਿੰਡਾਂ ਵਿੱਚ ਜਾਇਦਾਦ ਲੈਣ-ਦੇਣ ਨਾਲ ਜੁੜੇ ਵਿਅਕਤੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਇਨ੍ਹਾਂ ਸਾਰੇ ਪੱਖਾਂ ਦੀ ਗੰਭੀਰਤਾ ਨਾਲ ਤਫ਼ਤੀਸ਼ ਜਾਰੀ ਹੈ।
Property Transaction Case Gains Momentum In Machhiwara Investigation Agency Raids Office Of Close Associate
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)