ਹੁਸ਼ਿਆਰਪੁਰ ਵਿੱਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਪੁਲਿਸ ਦੀ ਤਾਬੜਤੋੜ ਕਾਰਵਾਈ, ਚਾਰ ਤਸਕਰ ਕਾਬੂ, ਬ੍ਰਾਂਡਡ ਵਿਸਕੀ ਬਰਾਮਦ

27/04/2026 | Public Times Bureau | Panjab

ਹੁਸ਼ਿਆਰਪੁਰ ਜ਼ਿਲ੍ਹਾ ਪੁਲਿਸ ਵੱਲੋਂ ਗੈਰਕਾਨੂੰਨੀ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਨੇ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਵੱਖ-ਵੱਖ ਮਾਰਕਿਆਂ ਦੀ ਸ਼ਰਾਬ ਬਰਾਮਦ ਕੀਤੀ ਹੈ ਅਤੇ ਸਾਰੇ ਮਾਮਲੇ ਆਬਕਾਰੀ ਐਕਟ ਤਹਿਤ ਦਰਜ ਕੀਤੇ ਗਏ ਹਨ।
ਪੁਲਿਸ ਅਨੁਸਾਰ ਥਾਣਾ ਮੁਕੇਰੀਆਂ ਦੀ ਟੀਮ ਨੇ ਘਸੀਟਪੁਰ ਮੋੜ ਨੇੜੇ ਛਾਪੇਮਾਰੀ ਕਰਕੇ ਜਿੰਮੀ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ, ਜਿਸ ਕੋਲੋਂ 12 ਬੋਤਲਾਂ ਵਿਸਕੀ ਬਰਾਮਦ ਹੋਈਆਂ। ਦੂਜੇ ਮਾਮਲੇ ਵਿੱਚ ਰਵਿੰਦਰ ਸਿੰਘ ਉਰਫ ਰਿਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ 11 ਬੋਤਲਾਂ ਵਿਸਕੀ ਮਿਲੀਆਂ।
ਇਸੇ ਤਰ੍ਹਾਂ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਜਸਵੀਰ ਸਿੰਘ ਉਰਫ ਕਾਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 10 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ। ਇੱਕ ਹੋਰ ਕਾਰਵਾਈ ਵਿੱਚ ਇੰਡਸਟ੍ਰੀਅਲ ਫੋਕਲ ਪੁਆਇੰਟ ਪੁਰਹੀਰਾਂ ਦੀ ਪੁਲਿਸ ਨੇ ਅਸ਼ੀਸ਼ ਉਰਫ ਸੋਨੂੰ ਨੂੰ ਕਾਬੂ ਕੀਤਾ, ਜਿਸ ਦੇ ਬੈਗ ਵਿੱਚੋਂ 12 ਬੋਤਲਾਂ ਮਿਲੀਆਂ।

Police Take Swift Action Against Illicit Liquor In Hoshiarpur Four Smugglers Arrested Branded Whiskey Recovered


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App