ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ ਕਿਉਂਕਿ ਸ਼ਹਿਰ ਦੀ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ-5 ਵਿੱਚ ਹੋਈ ਕਰੋੜਾਂ ਰੁਪਏ ਦੀ ਲੁੱਟ ਦੇ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਲੀ ਹੈ, ਜੋ ਕੋਟਲੀ ਸੂਰਤ ਮੱਲ੍ਹੀ ਦਾ ਵਸਨੀਕ ਹੈ ਅਤੇ ਕਾਫ਼ੀ ਸਮੇਂ ਤੋਂ ਪੁਲਿਸ ਤੋਂ ਬਚਦਾ ਫਿਰ ਰਿਹਾ ਸੀ।
ਇਸ ਮਾਮਲੇ ਵਿੱਚ ਪਹਿਲਾਂ ਹੀ ਚਾਰ ਮੁਲਜ਼ਮਾਂ ਨੂੰ 12 ਮਾਰਚ ਨੂੰ ਕਾਬੂ ਕੀਤਾ ਜਾ ਚੁੱਕਾ ਸੀ, ਜਿਨ੍ਹਾਂ ਕੋਲੋਂ ਕਰੀਬ ਦੋ ਕਰੋੜ ਰੁਪਏ ਦੀ ਲੁੱਟੀ ਹੋਈ ਸੰਪਤੀ ਵੀ ਬਰਾਮਦ ਕੀਤੀ ਗਈ ਸੀ। ਪੁਲਿਸ ਦੇ ਮੁਤਾਬਕ, ਇਸ ਪੂਰੀ ਲੁੱਟ ਦੀ ਯੋਜਨਾ ਗੁਰਪ੍ਰੀਤ ਸਿੰਘ ਨੇ ਹੀ ਤਿਆਰ ਕੀਤੀ ਸੀ ਅਤੇ ਉਹ ਹੀ ਇਸ ਵਾਰਦਾਤ ਦਾ ਮੁੱਖ ਸੂਤਰਧਾਰ ਸੀ।
ਐੱਸਐੱਸਪੀ ਆਦਿਤਿਆ ਦੇ ਅਨੁਸਾਰ, ਦੋਸ਼ੀ ਦਾ ਅਪਰਾਧਿਕ ਪਿਛੋਕੜ ਕਾਫ਼ੀ ਗੰਭੀਰ ਹੈ। ਉਸ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼, ਲੁੱਟ-ਖੋਹ, ਹਥਿਆਰ ਕਾਨੂੰਨ ਅਤੇ ਜੇਲ੍ਹ ਕਾਨੂੰਨ ਤਹਿਤ ਕੁੱਲ 17 ਮਾਮਲੇ ਦਰਜ ਹਨ। ਗੁਰਪ੍ਰੀਤ ਸਿੰਘ ਇਸ ਸਮੇਂ ਜ਼ਮਾਨਤ ‘ਤੇ ਬਾਹਰ ਸੀ ਜਦੋਂ ਉਸ ਨੇ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ।
ਪੁਲਿਸ ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ, ਤਾਂ ਜੋ ਪੁੱਛਗਿੱਛ ਦੌਰਾਨ ਹੋਰ ਅਹਿਮ ਜਾਣਕਾਰੀਆਂ ਅਤੇ ਸੰਭਾਵਿਤ ਸਾਥੀਆਂ ਬਾਰੇ ਖੁਲਾਸੇ ਕੀਤੇ ਜਾ ਸਕਣ।
ਜ਼ਿਕਰਯੋਗ ਹੈ ਕਿ 5 ਮਾਰਚ ਨੂੰ ਕੁਝ ਅਣਪਛਾਤੇ ਵਿਅਕਤੀ ਨਿਹੰਗਾਂ ਦੇ ਭੇਸ ਵਿੱਚ ਸੁਨਿਆਰੇ ਵਰੁਣ ਕੁਮਾਰ ਦੇ ਘਰ ਵਿੱਚ ਦਾਖ਼ਲ ਹੋਏ ਸਨ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨੂੰ ਬੰਦੂਕ ਦੀ ਨੋਕ ‘ਤੇ ਬੰਧਕ ਬਣਾ ਕੇ ਨਕਦੀ, ਸੋਨੇ-ਚਾਂਦੀ ਦੇ ਗਹਿਣੇ ਅਤੇ ਇੱਕ ਕਾਰ ਲੁੱਟ ਲਈ ਸੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ ਸਨ।
ਪੀੜਤ ਦੀ ਸ਼ਿਕਾਇਤ ‘ਤੇ ਸਿਟੀ ਪੁਲਿਸ ਥਾਣਾ ਗੁਰਦਾਸਪੁਰ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ, ਜਿਨ੍ਹਾਂ ਦੀ ਲਗਾਤਾਰ ਕਾਰਵਾਈ ਦੇ ਨਤੀਜੇ ਵਜੋਂ ਹੁਣ ਮੁੱਖ ਦੋਸ਼ੀ ਵੀ ਕਾਬੂ ਕਰ ਲਿਆ ਗਿਆ ਹੈ।
The Mastermind Behind The Gurdaspur Robbery Case Has Been Arrested The Main Conspirator Of The Multi crore Incident Carried Out In Nihang Disguise Has Been Arrested
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)