ਨਵਾਂਸ਼ਹਿਰ ਵਿੱਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਰੋਸ ਪ੍ਰਦਰਸ਼ਨ, ਸਰਕਾਰ ਦੀ ਨੀਤੀ ‘ਤੇ ਉੱਠੇ ਸਵਾਲ

30/04/2026 | Public Times Bureau | Panjab

ਨਵਾਂਸ਼ਹਿਰ ਵਿੱਚ ਅਣਐਲਾਨੇ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀਰਵਾਰ ਨੂੰ ਪਾਵਰਕਾਮ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਹ ਪ੍ਰਦਰਸ਼ਨ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਸ਼ਾਮਲ ਹੋਏ।
ਧਰਨੇ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਸਰਪਲਸ ਬਿਜਲੀ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪਰ ਵੱਧ ਰਹੀ ਗਰਮੀ ਦੇ ਦੌਰਾਨ ਲੱਗ ਰਹੇ ਅਣਐਲਾਨੇ ਕੱਟਾਂ ਨੇ ਲੋਕਾਂ ਦੀ ਦਿਨਚਰੀ ਪ੍ਰਭਾਵਿਤ ਕਰ ਦਿੱਤੀ ਹੈ। ਉਨ੍ਹਾਂ ਨੇ ਸਰਕਾਰ ‘ਤੇ ਵਾਅਦਿਆਂ ਤੋਂ ਪਿੱਛੇ ਹਟਣ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਲੋਕਾਂ ਨੂੰ ਅਸਲ ਵਿੱਚ ਸੁਚੱਜੀ ਬਿਜਲੀ ਸਪਲਾਈ ਨਹੀਂ ਮਿਲ ਰਹੀ।
ਇਸ ਮੌਕੇ ਸੁਖਦੀਪ ਸਿੰਘ ਸ਼ੁਕਾਰ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਨੇ ਸਰਕਾਰ ਦੇ ਦਾਅਵਿਆਂ ਦੀ ਹਕੀਕਤ ਸਾਹਮਣੇ ਲਿਆ ਦਿੱਤੀ ਹੈ ਅਤੇ ਲੋਕ ਹੁਣ ਬਿਜਲੀ ਸੰਕਟ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਜਨਤਾ ਵਿੱਚ ਰੋਸ ਵਧ ਰਿਹਾ ਹੈ ਅਤੇ ਰਾਜਨੀਤਿਕ ਬਦਲਾਅ ਦੀ ਮੰਗ ਤੇਜ਼ ਹੋ ਰਹੀ ਹੈ।
ਧਰਨੇ ਵਿੱਚ ਸੀਨੀਅਰ ਆਗੂ ਹਰਪ੍ਰੀਤ ਸਿੰਘ ਖਾਰਾ, ਕੌਂਸਲਰ ਪਰਮ ਸਿੰਘ ਖਾਲਸਾ, ਦਿਨੇਸ਼ ਕੁਮਾਰ (ਰਿਟਾਇਰਡ ਡੀਈਓ), ਠੇਕੇਦਾਰ ਗੁਰਜਿੰਦਰ ਸਿੰਘ, ਹਰਜਿੰਦਰ ਸਿੰਘ ਨੰਗਲ ਜੱਟਾਂ, ਸਾਬਕਾ ਕੌਂਸਲਰ ਜਸਵਿੰਦਰ ਸਿੰਘ ਜੱਸੀ, ਜਰਨੈਲ ਸਿੰਘ ਖਾਲਸਾ ਅਤੇ ਸਰਪੰਚ ਹਰਦੀਪ ਸਿੰਘ ਸਮੇਤ ਕਈ ਹੋਰ ਵਰਕਰ ਹਾਜ਼ਰ ਰਹੇ।

Akali Dal Protests Against Power Cuts In Nawanshahr Questions Raised On Government Policy


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App