ਵਿਆਹ ਦੇ ਸੁਪਨੇ ਅਧੂਰੇ ਰਹੇ: ਹਾਈਵੇ ਹਾਦਸੇ ਨੇ ਨੌਜਵਾਨ ਦੀ ਜ਼ਿੰਦਗੀ ਖੋਹੀ, ਘਰ ਵਿੱਚ ਖੁਸ਼ੀਆਂ ਦੀ ਥਾਂ ਛਾਇਆ ਸੋਗ

03/05/2026 | Public Times Bureau | Panjab

ਨੈਸ਼ਨਲ ਹਾਈਵੇ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਨਵਵਿਆਹਿਆ ਨੌਜਵਾਨ ਜਾਨ ਗਵਾ ਬੈਠਾ, ਜਿਸ ਨਾਲ ਕੁਝ ਦਿਨ ਪਹਿਲਾਂ ਖੁਸ਼ੀਆਂ ਨਾਲ ਗੂੰਜਦਾ ਪਰਿਵਾਰ ਮਾਤਮ ਵਿੱਚ ਡੁੱਬ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟਰੱਕ ਚਾਲਕ ਖ਼ਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਮ੍ਰਿਤਕ ਦੀ ਪਛਾਣ ਸਾਹਿਲ ਕੁਮਾਰ ਵਜੋਂ ਹੋਈ ਹੈ, ਜੋ ਖਰੀਂਦਵਾ ਪਿੰਡ ਦਾ ਰਹਿਣ ਵਾਲਾ ਅਤੇ ਵਿਦੇਸ਼ ਵਿੱਚ ਵਸਦਾ ਸੀ। ਉਹ ਅਪ੍ਰੈਲ ਮਹੀਨੇ ਵਿੱਚ ਆਪਣੇ ਵਿਆਹ ਲਈ ਭਾਰਤ ਆਇਆ ਸੀ ਅਤੇ 19 ਅਪ੍ਰੈਲ ਨੂੰ ਵਿਆਹ ਦੇ ਬੰਧਨ ਵਿੱਚ ਬੱਝਿਆ ਸੀ। ਵਿਆਹ ਤੋਂ ਬਾਅਦ ਉਹ ਆਪਣੀ ਪਤਨੀ ਨੂੰ ਨਾਲ ਲੈ ਕੇ ਵਿਦੇਸ਼ ਵਾਪਸ ਜਾਣ ਲਈ ਕਾਗਜ਼ਾਤ ਤਿਆਰ ਕਰਵਾ ਰਿਹਾ ਸੀ।
ਘਟਨਾ ਉਸ ਵੇਲੇ ਵਾਪਰੀ ਜਦੋਂ ਸਾਹਿਲ ਆਪਣੇ ਦੋਸਤ ਨਾਲ ਪਿਹੋਵਾ ਤੋਂ ਵਾਪਸ ਪਿੰਡ ਵੱਲ ਆ ਰਿਹਾ ਸੀ। ਇਸ ਦੌਰਾਨ ਇਸਮਾਈਲਾਬਾਦ ਨੇੜੇ ਹਾਈਵੇ ’ਤੇ ਇੱਕ ਟਰੱਕ ਨੇ ਅਚਾਨਕ ਬ੍ਰੇਕ ਮਾਰ ਦਿੱਤੀ, ਜਿਸ ਕਾਰਨ ਸਾਹਿਲ ਦੀ ਕਾਰ ਬੇਕਾਬੂ ਹੋ ਕੇ ਟਰੱਕ ਨਾਲ ਟਕਰਾ ਗਈ ਅਤੇ ਹੇਠਾਂ ਜਾ ਵੜੀ।
ਹਾਦਸੇ ਵਿੱਚ ਗੰਭੀਰ ਜ਼ਖਮੀ ਹੋਏ ਸਾਹਿਲ ਅਤੇ ਉਸ ਦੇ ਸਾਥੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਸਾਹਿਲ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਨਾਲ ਪਰਿਵਾਰ ’ਚ ਕੋਹਰਾਮ ਮਚ ਗਿਆ ਹੈ ਅਤੇ ਪਿੰਡ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ।
ਸਾਹਿਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪਰਿਵਾਰ ਨੇ ਉਸਦੇ ਭਵਿੱਖ ਨਾਲ ਕਈ ਸੁਪਨੇ ਜੋੜੇ ਹੋਏ ਸਨ। ਪੁਲਿਸ ਵੱਲੋਂ ਮੌਕੇ ’ਤੇ ਕਾਰ ਅਤੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਚਾਲਕ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Dreams Of Marriage Remained Unfulfilled Highway Accident Took The Life Of A Young Man Replacing Happiness In The House With Grief


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App