ਪੰਥਕ ਫੈਸਲੇ ਨਾਲ ਸਿਆਸਤ ਵਿੱਚ ਹਲਚਲ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ

03/05/2026 | Public Times Bureau | Panjab

ਪੰਥਕ ਅਤੇ ਧਾਰਮਿਕ ਹਲਕਿਆਂ ਨਾਲ ਜੁੜੀ ਇਕ ਮਹੱਤਵਪੂਰਨ ਖ਼ਬਰ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਲਈ ਤਲਬ ਕੀਤਾ ਗਿਆ ਹੈ। ਇਹ ਫੈਸਲਾ ਪੰਥਕ ਇਕੱਤਰਤਾ ਦੌਰਾਨ ਲਿਆ ਗਿਆ ਹੈ, ਜਿਸ ਤੋਂ ਬਾਅਦ ਸਿਆਸੀ ਮਾਹੌਲ ਗਰਮ ਹੋ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਸ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਕਿ ਬੇਅਦਬੀ ਨਾਲ ਜੁੜੇ ਸੰਵੇਦਨਸ਼ੀਲ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥਕ ਰਾਇ ਨਹੀਂ ਲਈ ਗਈ, ਜਿਸ ਕਾਰਨ ਇਸ ਮਾਮਲੇ ’ਤੇ ਸਪਸ਼ਟੀਕਰਨ ਲਾਜ਼ਮੀ ਹੈ।

ਜਥੇਦਾਰ ਨੇ ਕਿਹਾ ਕਿ ਬਿਨਾਂ ਪੰਥ ਦੀ ਸਲਾਹ ਤੋਂ ਅਜਿਹਾ ਕਾਨੂੰਨ ਬਣਾਉਣ ਦੇ ਕਾਰਨਾਂ ਬਾਰੇ ਸਪੀਕਰ ਤੋਂ ਜਵਾਬ ਮੰਗਿਆ ਜਾਵੇਗਾ ਅਤੇ ਉਨ੍ਹਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਹੋਵੇਗਾ।ਇਸ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ ਅਤੇ ਵੱਖ-ਵੱਖ ਸਿਆਸੀ ਹਲਕਿਆਂ ਵਿੱਚ ਇਸ ਫੈਸਲੇ ਨੂੰ ਲੈ ਕੇ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਹੁਣ ਸਭ ਦੀਆਂ ਨਜ਼ਰਾਂ 8 ਮਈ ’ਤੇ ਟਿਕ ਗਈਆਂ ਹਨ ਕਿ ਸਪੀਕਰ ਸੰਧਵਾਂ ਇਸ ਮਾਮਲੇ ’ਤੇ ਕੀ ਸਪਸ਼ਟੀਕਰਨ ਦਿੰਦੇ ਹਨ ਅਤੇ ਅੱਗੇ ਕੀ ਰੁਖ਼ ਅਖ਼ਤਿਆਰ ਕੀਤਾ ਜਾਂਦਾ ਹੈ।

Panthic Decision Creates Stir In Politics Speaker Kultar Singh Sandhwan Summons Sri Akal Takht Sahib


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App