ਪਰਿਵਾਰਕ ਝਗੜਾ ਬਣਿਆ ਖੂਨੀ ਟੱਕਰ: ਥਾਣੇ ਜਾ ਰਹੇ ਜੋੜੇ ’ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼, ਔਰਤ ਦੀ ਲੱਤ ਟੁੱਟੀ

03/05/2026 | Public Times Bureau |

ਲੁਧਿਆਣਾ ਦੇ ਡੇਹਲੋ ਇਲਾਕੇ ਵਿੱਚ ਪਰਿਵਾਰਕ ਵਿਵਾਦ ਨੇ ਉਸ ਵੇਲੇ ਖਤਰਨਾਕ ਰੂਪ ਧਾਰ ਲਿਆ ਜਦੋਂ ਸ਼ਿਕਾਇਤ ਦਰਜ ਕਰਵਾਉਣ ਲਈ ਥਾਣੇ ਜਾ ਰਹੇ ਭਰਾ-ਭਰਜਾਈ ਉੱਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਹਮਲੇ ਵਿੱਚ ਔਰਤ ਗੰਭੀਰ ਜ਼ਖ਼ਮੀ ਹੋ ਗਈ ਅਤੇ ਉਸ ਦੀ ਲੱਤ ਟੁੱਟ ਗਈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਕਿਰਨਦੀਪ ਕੌਰ, ਵਾਸੀ ਸਾਇਆ ਖੁਰਦ, ਆਪਣੇ ਪਰਿਵਾਰਕ ਵਿਵਾਦ ਸਬੰਧੀ ਮਾਮਲਾ ਦਰਜ ਕਰਵਾਉਣ ਲਈ ਪਤੀ ਨਾਲ ਥਾਣੇ ਜਾ ਰਹੀ ਸੀ। ਇਸ ਦੌਰਾਨ ਰਸਤੇ ਵਿੱਚ ਅਵਤਾਰ ਸਿੰਘ ਉਰਫ਼ ਜਗਤਾਰ, ਵਾਸੀ ਮੰਡੀ ਗੋਬਿੰਦਗੜ੍ਹ ਨੇ ਆਪਣੀ ਕਾਰ ਨਾਲ ਉਨ੍ਹਾਂ ਨੂੰ ਰੋਕ ਕੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

ਇਲਜ਼ਾਮ ਹੈ ਕਿ ਮੁਲਜ਼ਮ ਨੇ ਤੇਜ਼ ਰਫ਼ਤਾਰ ਨਾਲ ਕਾਰ ਚਲਾ ਕੇ ਉਨ੍ਹਾਂ ਉੱਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪਤੀ ਕਿਸੇ ਤਰ੍ਹਾਂ ਬਚ ਗਿਆ ਪਰ ਕਿਰਨਦੀਪ ਕੌਰ ਕਾਰ ਦੀ ਟੱਕਰ ਨਾਲ ਜ਼ਮੀਨ ’ਤੇ ਡਿੱਗ ਗਈ ਅਤੇ ਉਸ ਦੀ ਲੱਤ ਟੁੱਟ ਗਈ। ਹਮਲੇ ਤੋਂ ਬਾਅਦ ਮੁਲਜ਼ਮ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਪਹਿਲਾਂ ਵੀ ਪਰਿਵਾਰਕ ਵਿਵਾਦ ਕਾਰਨ ਦੋਵਾਂ ਪੱਖਾਂ ਵਿਚਕਾਰ ਤਣਾਅ ਬਣਿਆ ਹੋਇਆ ਸੀ ਅਤੇ ਮਾਮਲਾ ਅਦਾਲਤ ਵਿੱਚ ਵਿਚਾਰਧੀਨ ਹੈ। ਪੀੜਤਾ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵੀ ਸਹੁਰੇ ਪਰਿਵਾਰ ਵੱਲੋਂ ਘਰ ਵਿੱਚ ਦਾਖਲ ਹੋ ਕੇ ਜਬਰਦਸਤੀ ਕੱਢਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ’ਤੇ ਪਿੰਡ ਵਾਸੀਆਂ ਨੇ ਦਖਲ ਦਿੱਤਾ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਜ਼ਖ਼ਮੀ ਔਰਤ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਮਹਿਲਾ ਦੇ ਬਿਆਨਾਂ ਦੇ ਆਧਾਰ ’ਤੇ ਅਵਤਾਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।

Family dispute turns into a bloody collision car attempts to run over couple going to police station woman breaks leg


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App