ਫਰੀਦਕੋਟ ਦੀ ਕੇਂਦਰੀ ਮਾਡਲ ਜੇਲ੍ਹ ਵਿੱਚ ਬੰਦ ਇੱਕ ਕੈਦੀ ਵੱਲੋਂ ਐਤਵਾਰ ਸਵੇਰੇ ਆਪਣੀ ਬੈਰਕ ਵਿੱਚ ਫਾਹਾ ਲਗਾ ਕੇ ਜੀਵਨ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸਵਰਨਜੀਤ ਸਿੰਘ ਵਾਸੀ ਪਿੰਡ ਲਾਲਚੀਆਂ, ਗੁਰੂਹਰਸਹਾਇ (ਫਿਰੋਜ਼ਪੁਰ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਵਰਨਜੀਤ ਸਿੰਘ ਖ਼ਿਲਾਫ਼ 25 ਜੁਲਾਈ 2017 ਨੂੰ ਥਾਣਾ ਸਦਰ ਜਲਾਲਾਬਾਦ ਵਿੱਚ ਨਸ਼ਾ ਤਸਕਰੀ ਸਬੰਧੀ ਮਾਮਲਾ ਦਰਜ ਹੋਇਆ ਸੀ, ਜਿਸ ਤੋਂ ਬਾਅਦ ਉਹ ਫਰੀਦਕੋਟ ਜੇਲ੍ਹ ਵਿੱਚ ਬੰਦ ਸੀ।
ਘਟਨਾ ਐਤਵਾਰ ਸਵੇਰੇ ਕਰੀਬ 8 ਵਜੇ ਦੀ ਦੱਸੀ ਜਾ ਰਹੀ ਹੈ, ਜਦੋਂ ਕੈਦੀ ਨੇ ਆਪਣੀ ਬੈਰਕ ਵਿੱਚ ਲੱਗੇ ਚੈਨਲ ਨਾਲ ਫਾਹਾ ਲਗਾ ਲਿਆ। ਜੇਲ੍ਹ ਪ੍ਰਸ਼ਾਸਨ ਨੂੰ ਇਸ ਬਾਰੇ ਜਾਣਕਾਰੀ ਮਿਲਦੇ ਹੀ ਤੁਰੰਤ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਸਿਵਲ ਹਸਪਤਾਲ ਫਰੀਦਕੋਟ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗੇ ਦੀ ਕਾਰਵਾਈ ਨਿਯਮਾਂ ਅਨੁਸਾਰ ਕੀਤੀ ਜਾਵੇਗੀ।
Prisoner Ends Life By Hanging In Faridkot Jail Investigation Begins
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)