ੴ ਸਤਿਗੁਰ ਪ੍ਰਸਾਦਿ ਰਾਗੁ ਸੂਹੀ ਮਹਲਾ ੩ ਘਰੁ ੩ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹ੍ਹਾਲੇ ॥੨॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥
ਅਰਥ:- ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈ, ਹਰੇਕ ਜੁਗ ਵਿਚ ਹੀ (ਭਗਤਾਂ ਦੀ) ਇੱਜ਼ਤ ਰੱਖਦਾ ਆਇਆ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰਦਾ ਹੈ, ਉਹ ਪ੍ਰਭੂ ਦਾ ਭਗਤ ਬਣ ਜਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੀ ਹਉਮੈ ਦੂਰ ਕਰਦਾ ਹੈ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਹਉਮੈ ਸਾੜਦਾ ਹੈ, ਉਹ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਜਿਸ ਦੀ ਸਿਫ਼ਤਿ-ਸਾਲਾਹ ਸਦਾ ਅਟੱਲ ਰਹਿਣ ਵਾਲੀ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਿਨ ਰਾਤ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੇ ਭਗਤੀ ਕਰਦੇ ਰਹਿੰਦੇ ਹਨ, ਉਹ ਆਪ ਸਿਫ਼ਤਿ-ਸਾਲਾਹ ਵਾਲੀ ਬਾਣੀ ਉਚਾਰਦੇ ਰਹਿੰਦੇ ਹਨ, ਤੇ ਹੋਰਨਾਂ ਨੂੰ ਭੀ ਉਸ ਦੀ ਸੂਝ ਦੇਂਦੇ ਹਨ। ਹੇ ਭਾਈ! ਭਗਤਾਂ ਦੀ ਜੀਵਨ-ਜੁਗਤੀ ਸਦਾ ਇਕ-ਰਸ ਰਹਿਣ ਵਾਲੀ ਅਤੇ ਬੜੀ ਪਵਿਤ੍ਰ ਹੁੰਦੀ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਸਦਾ-ਥਿਰ ਨਾਮ ਪਿਆਰਾ ਲੱਗਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਭਗਤ ਸਦਾ-ਥਿਰ ਪਰਮਾਤਮਾ ਦੇ ਦਰ ਤੇ ਸੋਭਦੇ ਹਨ, ਉਹ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਹੀ ਸਦਾ ਜਪਦੇ ਰਹਿੰਦੇ ਹਨ।੧। ਹੇ ਭਾਈ! ਪਰਮਾਤਮਾ ਹੀ ਭਗਤਾਂ ਲਈ (ਉੱਚੀ) ਜਾਤਿ ਹੈ, ਪਰਮਾਤਮਾ ਹੀ ਉਹਨਾਂ ਦੀ ਇੱਜ਼ਤ ਹੈ। ਭਗਤ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ। ਭਗਤ (ਸਦਾ) ਹਰੀ ਦੀ ਭਗਤੀ ਕਰਦੇ ਹਨ, ਆਪਣੇ ਅੰਦਰੋਂ ਆਪਾ-ਭਾਵ (ਭੀ) ਦੂਰ ਕਰ ਲੈਂਦੇ ਹਨ, ਕਿਉਂਕਿ ਉਹਨਾਂ ਨੇ ਗੁਣਾਂ ਤੇ ਅਉਗਣਾਂ ਦੀ ਪਰਖ ਕਰ ਲਈ ਹੁੰਦੀ ਹੈ (ਉਹਨਾਂ ਨੂੰ ਪਤਾ ਹੁੰਦਾ ਹੈ ਕਿ ਹਉਮੈ ਅਉਗਣ ਹੈ) । ਜੇਹੜਾ ਮਨੁੱਖ ਗੁਣ ਤੇ ਅਉਗਣ ਦੀ ਪਰਖ ਕਰ ਲੈਂਦਾ ਹੈ, ਅਤੇ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਡਰ-ਅਦਬ ਵਿਚ ਰਹਿਣ ਕਰ ਕੇ ਪ੍ਰਭੂ ਦੀ ਭਗਤੀ ਪਿਆਰੀ ਲੱਗਦੀ ਹੈ। ਜੇਹੜੇ ਮਨੁੱਖ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹ ਗ੍ਰਿਹਸਤ ਵਿਚ ਹੀ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦੇ ਹਨ। ਹੇ ਭਾਈ! ਜੇਹੜੇ ਮਨੁੱਖ ਸਦਾ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ। ਹੇ ਨਾਨਕ! ਇਹੋ ਜਿਹੇ ਭਗਤ ਹਰ ਵੇਲੇ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਪਰਮਾਤਮਾ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ।੨। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਗੁਰੂ ਦੀ ਸਰਨ ਪੈਣ ਤੋਂ ਬਿਨਾ (ਆਪਣੇ ਵਲੋਂ) ਪ੍ਰਭੂ ਦੀ ਭਗਤੀ ਕਰਦੇ ਹਨ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਹੋ ਨਹੀਂ ਸਕਦੀ। ਉਹ ਮਨੁੱਖ ਹਉਮੈ ਵਿਚ, ਮਾਇਆ ਦੇ ਰੋਗ ਵਿਚ, ਫਸੇ ਰਹਿੰਦੇ ਹਨ, ਆਤਮਕ ਮੌਤ ਸਹੇੜ ਕੇ ਉਹ ਜਨਮਾਂ ਦੇ ਗੇੜ ਵਿਚ ਪਏ ਰਹਿੰਦੇ ਹਨ, ਉਹਨਾਂ ਨੂੰ ਦੁੱਖ ਚੰਬੜਿਆ ਰਹਿੰਦਾ ਹੈ। ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਦੁਨੀਆ ਖ਼ੁਆਰ ਹੁੰਦੀ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਕੋਈ ਭੀ ਅਸਲੀਅਤ ਨੂੰ ਨਹੀਂ ਸਮਝਦਾ।
Raag Soohee Third Mehl Third House The Dear Lord Protects His Humble Devotees
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)